ਨਹੀਂ ਰਹੇ ਸਾਬਕਾ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ

ਨਹੀਂ ਰਹੇ ਸਾਬਕਾ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ 

ਚੰਡੀਗੜ੍ਹ, 6 ਦਸੰਬਰ 2025- ਸਾਬਕਾ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਦੇਹਾਂਤ ਹੋ ਗਿਆ ਹੈ। ਉਹ 1997 ਵਿੱਚ ਅਕਾਲੀ ਸਰਕਾਰ ਸਮੇਂ ਸ਼੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਬਣੇ ਸਨ, ਜਦੋਂ ਉਨ੍ਹਾਂ ਨੂੰ ਮੰਤਰੀ ਦਾ ਅਹੁਦਾ ਸੌਂਪਿਆ ਗਿਆ ਸੀ। ਜਾਣਕਾਰੀ ਲਈ ਦੱਸ ਦਈਏ ਕਿ ਉਹ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ।