ਅੱਜ ਤੋਂ ਸ਼ੁਰੂ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ।

ਅੱਜ ਤੋਂ ਸ਼ੁਰੂ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ।

ਚੰਡੀਗੜ੍ਹ, 20 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਣੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ 20 ਜਨਵਰੀ ਤੋਂ 25 ਮਾਰਚ ਤੱਕ ਚਲਾਈ ਜਾਵੇਗੀ। 25 ਲੱਖ ਮੈਂਬਰ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਅੱਜ ਪਾਰਟੀ ਦੇ ਸੰਸਦੀ ਬੋਰਡ ਦੀ ਮੀਟਿੰਗ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ।ਮੀਟਿੰਗ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।

 

ਇੰਦਰਜੀਤ ਕੌਰ ਨੂੰ ਬਣਾਇਆ ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ।

ਇੰਦਰਜੀਤ ਕੌਰ ਨੂੰ ਬਣਾਇਆ ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ।

ਲੁਧਿਆਣਾ, 20 ਜਨਵਰੀ: ਲੁਧਿਆਣਾ ਨੂੰ ਅੱਜ ਆਪਣਾ ਮੇਅਰ ਮਿਲ ਗਿਆ ਹੈ। ਪੰਜਾਬ ਦੀ ਸਭ ਤੋਂ ਵੱਡੀ ਨਗਰ ਨਿਗਮ ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ ਇੰਦਰਜੀਤ ਕੌਰ ਨੂੰ ਬਣਾਇਆ ਗਿਆ ਹੈ।ਇਸ ਦੇ ਨਾਲ ਹੀ ਰਾਕੇਸ਼ ਪਰਾਸ਼ਰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਬਣਇਆ ਹੈ।

ਜਗਦੀਸ਼ ਸਿੰਘ ਝੀਂਡਾ ਨੇ ਅਸੰਧ ਸੀਟ ਤੋਂ ਦਿੱਤਾ ਅਸਤੀਫ਼ਾ।

ਜਗਦੀਸ਼ ਸਿੰਘ ਝੀਂਡਾ ਨੇ ਅਸੰਧ ਸੀਟ ਤੋਂ ਦਿੱਤਾ ਅਸਤੀਫ਼ਾ।

ਹਰਿਆਣਾ, 20 ਜਨਵਰੀ- ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਆਪਣੀ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਸੰਧ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਣਯੋਗ ਹੈ ਕਿ ਉਨ੍ਹਾਂ ਨੇ ਬੀਤੇ ਦਿਨ ਹੋਈਆਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ 1900 ਵੋਟਾਂ ਦੇ ਨਾਲ ਜਿੱਤ ਹਾਸਲ ਕੀਤੀ ਸੀ।