ਸੂਬਾ ਸਰਕਾਰ ਵੱਲੋਂ ਤਹਿਸੀਲਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਚਾਲੂ ਰੱਖਣ ਦੇ ਹੁਕਮ।

ਸੂਬਾ ਸਰਕਾਰ ਵੱਲੋਂ ਤਹਿਸੀਲਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਚਾਲੂ ਰੱਖਣ ਦੇ ਹੁਕਮ। 

24 ਜਨਵਰੀ:- ਪੰਜਾਬ ਸਰਕਾਰ ਨੇ ਸਰਕਾਰੀ ਦਫਤਰਾਂ ਵਿਚ ਭ੍ਰਿਸ਼ਟਾਚਾਰ ਰੋਕਣ ਅਤੇ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਸੂਬਾ ਸਰਕਾਰ ਵੱਲੋਂ ਤਹਿਸੀਲਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਚਾਲੂ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਮੁੱਖ ਸਕੱਤਕ ਕਮ-ਵਿੱਤ ਕਮਿਸ਼ਨਰ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਇਤਰਾਜ਼ ਦਰਜ ਕਰਵਾਉਣ ਦੀ ਤਾਰੀਕ 10 ਮਾਰਚ ਤੱਕ ਵਧੀ

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਇਤਰਾਜ਼ ਦਰਜ ਕਰਵਾਉਣ ਦੀ ਤਾਰੀਕ 10 ਮਾਰਚ ਤੱਕ ਵਧੀ

24 ਜਨਵਰੀ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਸਬੰਧੀ ਇਤਰਾਜ਼ ਦਰਜ ਕਰਵਾਉਣ ਦੀ ਤਾਰੀਕ 'ਚ ਵਾਧਾ ਕਰ ਦਿੱਤਾ ਗਿਆ ਹੈ। ਹੁਣ 10 ਮਾਰਚ ਤੱਕ ਵੋਟਾਂ ਉਤੇ ਇਤਰਾਜ਼ ਦਰਜ ਕਰਵਾਉਣ ਦਾ ਸਮਾਂ ਵਧਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਇਤਰਾਜ਼ ਪ੍ਰਗਟ ਕਰਨ ਦੀ ਆਖਰੀ ਤਰੀਕ 24 ਜਨਵਰੀ ਤੱਕ ਸੀ