ਪੰਜਾਬ ਵਿੱਚ ਪਰਾਲੀ ਸਾੜਨ ਦੇ ਹੁਣ ਤੱਕ ਕੁੱਲ 890 ਮਾਮਲੇ ਹੋਏ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ ਹੁਣ ਤੱਕ ਕੁੱਲ 890 ਮਾਮਲੇ ਹੋਏ ਦਰਜ 

ਚੰਡੀਗੜ੍ਹ, 28 ਅਕਤੂਬਰ 2025: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਸੋਮਵਾਰ (27 ਅਕਤੂਬਰ) ਨੂੰ ਇਸ ਸੀਜ਼ਨ ਵਿੱਚ ਇੱਕ ਹੀ ਦਿਨ ਵਿੱਚ ਸਭ ਤੋਂ ਵੱਧ 147 ਨਵੇਂ ਮਾਮਲੇ ਦਰਜ ਕੀਤੇ ਗਏ।ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ  ਵੱਲੋਂ ਜਾਰੀ ਅਧਿਕਾਰਕ ਅੰਕੜਿਆਂ ਅਨੁਸਾਰ, ਇਸ ਨਵੇਂ ਵਾਧੇ ਨਾਲ 15 ਸਤੰਬਰ ਤੋਂ ਹੁਣ ਤੱਕ ਪਰਾਲੀ ਸਾੜਨ ਦੀਆਂ ਕੁੱਲ 890 ਘਟਨਾਵਾਂ ਦਰਜ ਹੋ ਚੁੱਕੀਆਂ ਹਨ।