ਮਾਤਾ ਵੈਸ਼ਨੋ ਦੇਵੀ ਦੀ ਯਾਤਰਾ 5 ਅਕਤੂਬਰ ਤੋਂ 7 ਅਕਤੂਬਰ ਤੱਕ ਅਸਥਾਈ ਤੌਰ 'ਤੇ ਹੋਈ ਮੁਲਤਵੀ

ਮਾਤਾ ਵੈਸ਼ਨੋ ਦੇਵੀ ਦੀ ਯਾਤਰਾ 5 ਅਕਤੂਬਰ ਤੋਂ 7 ਅਕਤੂਬਰ ਤੱਕ ਅਸਥਾਈ ਤੌਰ 'ਤੇ ਹੋਈ ਮੁਲਤਵੀ

ਕਟੜਾ/ਜੰਮੂ, 4 ਅਕਤੂਬਰ, 2025: ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇੱਕ ਵੱਡਾ ਫੈਸਲਾ ਲਿਆ ਹੈ। ਦਰਅਸਲ, ਖਰਾਬ ਮੌਸਮ ਅਤੇ ਜ਼ਮੀਨ ਖਿਸਕਣ ਦੇ ਖਦਸ਼ੇ ਦੇ ਚੱਲਦਿਆਂ ਵੈਸ਼ਨੋ ਦੇਵੀ ਯਾਤਰਾ  ਨੂੰ 5 ਅਕਤੂਬਰ ਤੋਂ 7 ਅਕਤੂਬਰ ਤੱਕ ਅਸਥਾਈ ਤੌਰ 'ਤੇ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਭਾਰੀ ਬਾਰਿਸ਼ ਦੀ ਚੇਤਾਵਨੀ ਤੋਂ ਬਾਅਦ ਲਿਆ ਗਿਆ ਹੈ।

ਰਜਿੰਦਰ ਗੁਪਤਾ ਨੇ ਪਲਾਨਿੰਗ ਬੋਰਡ ਦੇ ਵਾਈਸ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਰਜਿੰਦਰ ਗੁਪਤਾ ਨੇ ਪਲਾਨਿੰਗ ਬੋਰਡ ਦੇ ਵਾਈਸ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 4 ਅਕਤੂਬਰ 2025- ਉੱਘੇ ਕਾਰੋਬਾਰੀ ਰਜਿੰਦਰ ਗੁਪਤਾ ਨੇ ਆਰਥਿਕ ਨੀਤੀ ਅਤੇ ਪਲਾਨਿੰਗ ਬੋਰਡ ਦੇ ਵਾਈਸ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਲਈ ਦੱਸ ਦਈਏ ਕਿ ਸਰਕਾਰ ਨੇ ਵੀ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਗੁਪਤਾ ਨੇ ਕਾਲੀ ਦੇਵੀ ਮਾਤਾ ਜੀ ਪਟਿਆਲਾ ਦੇ ਚੇਅਰਮੈਨ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ, ਜਿਸਨੂੰ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ।

ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 'ਚ ਹੋਇਆ ਵਾਧਾ

ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 'ਚ ਹੋਇਆ ਵਾਧਾ 

ਚੰਡੀਗੜ੍ਹ, 4 ਅਕਤੂਬਰ 2025 : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ 18 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ।ਮਜੀਠੀਆ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ ਹੋਏ। ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਬਿਕਰਮ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹਨ।