ਭੂਟਾਨ ਵਿੱਚ 3.1 ਦੀ ਤੀਬਰਤਾ ਨਾਲ ਆਇਆ ਭੂਚਾਲ

ਭੂਟਾਨ ਵਿੱਚ 3.1 ਦੀ ਤੀਬਰਤਾ ਨਾਲ  ਆਇਆ ਭੂਚਾਲ 

ਭੂਟਾਨ, 9 ਅਕਤੂਬਰ 2025 : ਭੂਟਾਨ  ਵਿੱਚ ਅੱਜ ਸਵੇਰੇ 3.1 ਤੀਬਰਤਾ ਦਾ ਭੂਚਾਲ  ਆਇਆ । ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨ. ਸੀ. ਐਸ.) ਨੇ ਦੱਸਿਆ ਕਿ ਇਹ ਭੂਚਾਲ ਸਵੇਰੇ 4:29 ਵਜੇ ਆਇਆ । ਭੂਚਾਲ ਦੀ ਡੂੰਘਾਈ ਸਿਰਫ਼ 5 ਕਿਲੋਮੀਟਰ ਸੀ, ਜਿਸ ਕਾਰਨ ਭੂਚਾਲ ਤੋਂ ਬਾਅਦ ਝਟਕੇ ਲੱਗਣ ਦੀ ਸੰਭਾਵਨਾ ਹੈ । 

ਪੰਜ ਤੱਤਾਂ ਵਿਚ ਵਿਲੀਨ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ

ਪੰਜ ਤੱਤਾਂ ਵਿਚ ਵਿਲੀਨ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ

ਪੋਨਾ (ਲੁਧਿਆਣਾ), 9 ਅਕਤੂਬਰ, 2025: ਪੰਜਾਬੀ ਸੰਗੀਤ ਜਗਤ ਦਾ ਇੱਕ ਚਮਕਦਾ ਸਿਤਾਰਾ ਅੱਜ ਹਮੇਸ਼ਾ ਲਈ ਅਲਵਿਦਾ ਕਹਿ ਗਿਆ। ਹਰਮਨ ਪਿਆਰੇ ਗਾਇਕ ਰਾਜਵੀਰ ਜਵੰਦਾ ਦਾ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿੱਚ ਹਜ਼ਾਰਾਂ ਪ੍ਰਸ਼ੰਸਕਾਂ, ਪਰਿਵਾਰਕ ਮੈਂਬਰਾਂ ਅਤੇ ਪੰਜਾਬੀ ਉਦਯੋਗ ਦੀਆਂ ਹਸਤੀਆਂ ਦੀ ਮੌਜੂਦਗੀ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਸੰਗੀਤ ਅਤੇ ਫਿਲਮ ਜਗਤ ਦੀਆਂ ਕਈ ਹਸਤੀਆਂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਪ੍ਰਸ਼ੰਸਕ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਪਹੁੰਚੇ। 

13 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

 13 ਅਕਤੂਬਰ ਨੂੰ ਹੋਵੇਗੀ  ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 

ਚੰਡੀਗੜ੍ਹ, 9 ਅਕਤੂਬਰ, 2025: ਮੁੱਖ ਮੰਤਰੀ ਭਗਵੰਤ ਮਾਨ  ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ 13 ਅਕਤੂਬਰ ਨੂੰ ਹੋਣ ਜਾ ਰਹੀ ਹੈ। ਸੂਤਰਾਂ ਅਨੁਸਾਰ, ਇਸ ਮੀਟਿੰਗ ਵਿੱਚ ਕਈ ਵੱਡੇ ਅਤੇ ਅਹਿਮ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਹਾਲਾਂਕਿ, ਮੀਟਿੰਗ ਦਾ ਅਧਿਕਾਰਤ ਏਜੰਡਾ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ। ਇਹ ਮੀਟਿੰਗ 13 ਅਕਤੂਬਰ ਨੁੰ ਦੁਪਹਿਰੇ 3 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।