ਨਹੀਂ ਰਹੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ।

ਨਹੀਂ ਰਹੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ।

ਹਰਿਆਣਾ, 20 ਦਸੰਬਰ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ 89 ਸਾਲ ਦੀ ਉਮਰ ਦੇਹਾਂਤ ਹੋ ਗਿਆ ਹੈ।ਉਨ੍ਹਾਂ ਦੀ 12 ਵਜੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਮੌਤ ਹੋ ਗਈ। ਚੌਟਾਲਾ ਦੇ ਦੇਹਾਂਤ ਨਾਲ ਹਰਿਆਣਾ ਅਤੇ ਦੇਸ਼ ਦੀ ਰਾਜਨੀਤੀ ਵਿੱਚ ਸੋਗ ਦੀ ਲਹਿਰ ਹੈ।ਓਮ ਪ੍ਰਕਾਸ਼ ਚੌਟਾਲਾ ਸੱਤ ਵਾਰ ਵਿਧਾਇਕ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ।

 

ਭਾਰਤ ਭੁਸ਼ਣ ਆਸ਼ੂ ਨੂੰ ਉੱਚ ਅਦਾਲਤ ਨੇ ਦਿੱਤੀ ਜ਼ਮਾਨਤ।

ਭਾਰਤ ਭੁਸ਼ਣ ਆਸ਼ੂ ਨੂੰ ਉੱਚ ਅਦਾਲਤ ਨੇ ਦਿੱਤੀ ਜ਼ਮਾਨਤ।

20 ਦਸੰਬਰ: ਉੱਚ ਅਦਾਲਤ ਨੇ ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸ ਆਗੂ ਭਾਰਤ ਭੁਸ਼ਣ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ ਹੈ।ਮਨੀ ਲਾਂਡਰਿੰਗ  ਐਕਟ  ਦੇ ਤਹਿਤ ਈਡੀ ਨੇ ਆਸ਼ੂ ਨੂੰ ਜਲੰਧਰ ‘ਚ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਉੱਚ ਅਦਾਲਤ ਨੇ ਇਸ ਮਾਮਲੇ ਦੀ ਐੱਫ.ਆਈ.ਆਰ. ਵੀ ਰੱਦ ਕਰ ਦਿੱਤੀ ਹੈ।

ਉੱਚ ਅਦਾਲਤ ਵੱਲੋਂ ਪੁਲਿਸ ਮੁਲਾਜ਼ਮਾਂ ‘ਤੇ ਪਰਚਾ ਕਰਨ ਦੇ ਹੁਕਮ।

ਉੱਚ ਅਦਾਲਤ ਵੱਲੋਂ ਪੁਲਿਸ ਮੁਲਾਜ਼ਮਾਂ ‘ਤੇ ਪਰਚਾ ਕਰਨ ਦੇ ਹੁਕਮ।

ਪਟਿਆਲਾ, 20 ਦਸੰਬਰ- ਪੰਜਾਬ ‘ਚ ਭਲਕੇ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਦੇ ਨਾਮਜ਼ਦਗੀ ਦੌਰਾਨ ਪਟਿਆਲਾ 'ਚ ਮਹਿਲਾ ਦੇ ਨਾਮਜ਼ਦਗੀ ਪੱਤਰ ਫਾੜਨ ਦੇ ਮਾਮਲੇ 'ਚ ਪੰਜਾਬ-ਹਰਿਆਣਾ ਉੱਚ ਅਦਾਲਤ ਨੇ ਸੁਣਵਾਈ ਦੌਰਾਨ 4 ਪੁਲਿਸ ਮੁਲਾਜ਼ਮ 'ਤੇ 15 ਮਿੰਟ 'ਚ ਪਰਚਾ ਦਰਜ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੌਰਾਨ ਏ.ਜੀ. ਨੇ ਅਦਾਲਤ ਤੋਂ  ਹੋਰ ਸਮਾਂ ਮੰਗਿਆ ਹੈ। ਇਸੇ ਮਾਮਲੇ 'ਚ ਅੱਜ ਸ਼ਾਮ 5 ਵਜੇ ਤੋਂ ਬਾਅਦ ਵੱਡਾ ਆਦੇਸ਼ ਆਉਣ ਦੀ ਉਡੀਕ ਹੈ।