News By Date
ਭਗਵੰਤ ਮਾਨ ਆਪਣੀ ਪਤਨੀ ਸਮੇਤ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ।
ਭਗਵੰਤ ਮਾਨ ਆਪਣੀ ਪਤਨੀ ਸਮੇਤ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ।
ਸ਼੍ਰੀ ਫ਼ਤਹਿਗੜ੍ਹ ਸਾਹਿਬ, 23 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਸਮੇਤ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਮਰਪਿਤ ਕਰਨ ਲਈ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ।ਮੁੱਖ ਮੰਤਰੀ ਨੇ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਕੀਰਤਨ ਸਰਵਣ ਕੀਤਾ ਹੈ।
ਡੱਲੇਵਾਲ ਦਾ ਹਾਲ-ਚਾਲ ਜਾਨਣ ਪੁੱਜੇ ਡਿਪਟੀ ਕਮਿਸ਼ਨਰ ਪਟਿਆਲਾ।
ਡੱਲੇਵਾਲ ਦਾ ਹਾਲ-ਚਾਲ ਜਾਨਣ ਪੁੱਜੇ ਡਿਪਟੀ ਕਮਿਸ਼ਨਰ ਪਟਿਆਲਾ।
ਖਨੌਰੀ ਸਰਹੱਦ, 23 ਦਸੰਬਰ- ਖਨੌਰੀ ਸਰਹੱਦ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾੇ ਮਰਨ ਵਰਤ ਅੱਜ 28ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ ਹੋ ਗਿਆ ਹੈ।ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਅਤੇ ਸਿਵਲ ਸਰਜਨ ਡਾ. ਸੰਜੇ ਗੋਇਲ ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਨਣ ਪਹੁੰਚੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਸ. ਡੱਲੇਵਾਲ ਨੂੰ ਮਿਲਣ ਲਈ ਆਉਂਦੇ ਹਨ ਤੇ ਉਨ੍ਹਾਂ ਨੂੰ ਡਾਕਟਰਾਂ ਦੀ ਸਲਾਹ ਮੁਤਾਬਕ ਦਵਾਈਆਂ ਲੈਣ ਲਈ ਕਿਹਾ ਪਰ ਉਨ੍ਹਾਂ ਮਨ੍ਹਾ ਕਰ ਦਿੱਤਾ ਹੈ।
ਜਲੰਧਰ ਤੋਂ ਕਾਂਗਰਸ ਤੇ ਆਜ਼ਾਦ ਕੌਂਸਲਰ ‘ਆਪ’ ‘ਚ ਸ਼ਾਮਲ।
ਜਲੰਧਰ ਤੋਂ ਕਾਂਗਰਸ ਤੇ ਆਜ਼ਾਦ ਕੌਂਸਲਰ ‘ਆਪ’ &lsq...
ਪਰਵਿੰਦਰ ਸਿੰਘ ਚੌਹਾਨ ਹੋਣਗੇ ਹਰਿਆਣਾ ਦੇ ਨਵੇਂ ਐਡਵੋਕੇਟ ਜਨਰਲ।
ਪਰਵਿੰਦਰ ਸਿੰਘ ਚੌਹਾਨ ਹੋਣਗੇ ਹਰਿਆਣਾ ਦੇ ਨਵੇਂ ਐਡਵੋਕੇਟ ਜਨਰਲ।
ਹਰਿਆਣਾ, 23 ਦਸੰਬਰ- ਹਰਿਆਣਾ ਸਰਕਾਰ ਨੇ ਪਰਵਿੰਦਰ ਸਿੰਘ ਚੌਹਾਨ ਨੂੰ ਸੀਨੀਅਰ ਐਡਵੋਕੇਟ ਬਲਦੇਵ ਮਹਾਜਨ ਦੀ ਥਾਂ ਸੂਬੇ ਦਾ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਹੈ। ਸਰਕਾਰ ਨੇ ਇਸ ਸਬੰਧੀ ਆਦੇਸ਼ ਜਾਰੀ ਕਰ ਦਿੱਤੇ ਹਨ।ਬਲਦੇਵ ਮਹਾਜਨ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦੇ ਕਰੀਬੀ ਸਨ। ਉਨ੍ਹਾਂ ਨੂੰ ਨਵੰਬਰ 2014 'ਚ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ ਇੱਕ ਦਹਾਕੇ ਤੋਂ ਵੱਧ ਸਮੇਂ ਤੱਕ ਇਸ ਅਹੁਦੇ 'ਤੇ ਸੇਵਾ ਨਿਭਾਈ ਅਤੇ ਹੁਣ ਉਨ੍ਹਾਂ ਦਾ ਕਾਰਜਕਾਲ ਖਤਮ ਹੋ ਗਿਆ ਹੈ।