ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿੱਚ ਸੇਵਾ ਕਰ ਰਹੇ ਬਲਵਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿੱਚ ਸੇਵਾ ਕਰ ਰਹੇ ਬਲਵਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ 

ਅੰਮ੍ਰਿਤਸਰ, 13 ਫਰਵਰੀ:- ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜੋੜਾ ਘਰ ਵਿਚ ਸੇਵਾ ਕਰ ਰਹੇ 38 ਸਾਲ ਦੇ ਨੌਜਵਾਨ ਬਲਵਿੰਦਰ ਸਿੰਘ ਪੁੱਤਰ ਸਵ: ਅਨੂਪ ਸਿੰਘ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਮੈਟੋ ਕੰਪਨੀ ਵਿਚ ਕਰਮਚਾਰੀ ਵਜੋ ਕੰਮ ਤੋਂ ਬਾਅਦ ਦਰਬਾਰ ਸਾਹਿਬ ਦੇ ਜੋੜਾ ਘਰ ਸੇਵਾ ਕਰਦਾ ਸੀ।

ਪੰਜਾਬ ਸਰਕਾਰ ਵੱਲੋਂ 26 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 26 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ 

13 ਫਰਵਰੀ:- ਪੰਜਾਬ ਸਰਕਾਰ ਨੇ 26 ਫਰਵਰੀ ਦਿਨ ਬੁੱਧਵਾਰ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਿਦਅਕ ਅਦਾਰਿਆਂ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ।

31 ਮਈ ਹੋਣਗੀਆਂ ਪੰਚਾਇਤਾਂ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ

31 ਮਈ ਹੋਣਗੀਆਂ ਪੰਚਾਇਤਾਂ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ

13 ਫਰਵਰੀ:- ਪੰਜਾਬ ਦੀਆਂ ਪੰਚਾਇਤਾਂ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਹੋਣਗੀਆਂ। ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਭਗਵੰਤ ਮਾਨ ਦੀ ਸਰਕਾਰ ਨੇ 24 ਅਤੇ 25 ਫਰਵਰੀ ਨੂੰ ਬੁਲਾਇਆ ਪੰਜਾਬ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ

ਭਗਵੰਤ ਮਾਨ ਦੀ ਸਰਕਾਰ ਨੇ 24 ਅਤੇ 25 ਫਰਵਰੀ ਨੂੰ ਬੁਲਾਇਆ ਪੰਜਾਬ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ

13 ਫਰਵਰੀ:- ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਦਾ ਵਿਸੇਸ਼ ਸੈਸ਼ਨ ਬੁਲਾ ਲਿਆ ਗਿਆ ਹੈ। ਇਹ ਵਿਸੇਸ਼ ਸੈਸ਼ਨ 24 ਅਤੇ 25 ਫਰਵਰੀ ਨੂੰ ਦੋ ਦਿਨ ਚੱਲੇਗਾ।