ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 22 ਫਰਵਰੀ:- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਦੇ ਚੋਣ ਮਨੋਰਥ ਪੱਤਰ ਅਤੇ ਦਿੱਲੀ ਦੇ ਵਿਕਾਸ ਸਬੰਧੀ ਯੋਜਨਾਵਾਂ ਬਾਰੇ ਚਰਚਾ ਕੀਤੀ। ਸੂਤਰਾਂ ਮੁਤਾਬਕ ਮੁੱਖ ਮੰਤਰੀ ਨੇ 8 ਮਾਰਚ ਤੋਂ ਮਹਿਲਾ ਸਨਮਾਨ ਯੋਜਨਾ ਲਾਗੂ ਕਰਨ ਦਾ ਐਲਾਨ ਕੀਤਾ ਹੈ। ਸੰਭਵਾਨਾ ਹੈ ਕਿ ਇਸ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਮੋਦੀ ਕਰ ਸਕਦੇ ਹਨ। 

ਆਈਪੀਐੱਸ ਮਨਿੰਦਰ ਸਿੰਘ ਬਣੇ ਅੰਮ੍ਰਿਤਸਰ ਦਿਹਾਤੀ ਦੇ ਨਵੇ ਐੱਸਐੱਸਪੀ

ਆਈਪੀਐੱਸ ਮਨਿੰਦਰ ਸਿੰਘ ਬਣੇ ਅੰਮ੍ਰਿਤਸਰ ਦਿਹਾਤੀ ਦੇ ਨਵੇ ਐੱਸਐੱਸਪੀ 

ਅੰਮ੍ਰਿਤਸਰ, 22 ਫਰਵਰੀ: ਮਨਿੰਦਰ ਸਿੰਘ, ਆਈਪੀਐੱਸ, ਨੂੰ ਅੰਮ੍ਰਿਤਸਰ ਦਿਹਾਤੀ ਦਾ ਨਵਾਂ ਸੀਨਿਅਰ ਪੁਲਿਸ ਅਧਿਕਾਰੀ (ਐੱਸਐੱਸਪੀ) ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ ਅਤੇ ਕਾਨੂੰਨ-ਵਿਵਸਥਾ ਮਜ਼ਬੂਤ ਬਣਾਉਣ ਲਈ ਪ੍ਰਤਿਬੱਧਤਾ ਜਤਾਈ ਹੈ।