ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਮੀਟਿੰਗ 19 ਮਾਰਚ ਨੂੰ,

ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਮੀਟਿੰਗ 19 ਮਾਰਚ ਨੂੰ, 

 

ਚੰਡੀਗੜ੍ਹ, 18 ਮਾਰਚ: ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਮੀਟਿੰਗ 19 ਮਾਰਚ ਲਈ ਤੈਅ ਕਰ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਵਿਚ ਦੱਸਿਆ ਗਿਆ ਕਿ 19 ਮਾਰਚ ਨੂੰ ਸਵੇਰੇ 11.00 ਵਜੇ ਇਹ ਮੀਟਿੰਗ ਮਹਾਤਮਾ ਗਾਂਧੀ ਇੰਸਟੀਚਿਊਟ ਆਫ ਪਬਲਿਕ ਐਡਮਨਿਸਟਰੇਸ਼ਨ ਪੰਜਾਬ ਸੈਕਟਰ 26 ਚੰਡੀਗੜ੍ਹ ਵਿਚ ਹੋਵੇਗੀ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਮੈਂਬਰੀ ਕਮੇਟੀ ਨੂੰ ਚਾਹ ਪੀਣ ਦਾ ਦਿੱਤਾ ਸੱਦਾ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਮੈਂਬਰੀ ਕਮੇਟੀ ਨੂੰ ਚਾਹ ਪੀਣ ਦਾ ਦਿੱਤਾ ਸੱਦਾ।

ਅੰਮ੍ਰਿਤਸਰ, 18 ਮਾਰਚ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਮੈਂਬਰੀ ਕਮੇਟੀ ਵੱਲੋਂ ਅੱਜ ਭਰਤੀ ਸ਼ੁਰੂ ਕਰਨ ਮੌਕੇ ਪੰਜ ਮੈਂਬਰੀ ਕਮੇਟੀ ਨੂੰ ਚਾਹ ਪੀਣ ਵਾਸਤੇ ਬੁਲਾਇਆ ਹੈ। ਜਥੇਦਾਰ ਦੇ ਦਫਤਰ ਤੋਂ ਮਨਪ੍ਰੀਤ ਸਿੰਘ ਇਯਾਲੀ, ਸੰਤਾ ਸਿੰਘ ਉਮੈਦਪੁਰੀ, ਇਕਬਾਲ ਸਿੰਘ ਝੂੰਦਾਂ, ਗੁਰਪ੍ਰਤਾਪ ਸਿੰਘ ਵਡਾਲਾ ਤੇ ਬੀਬੀ ਸਤਵੰਤ ਕੌਰ ਦੇ ਨਾਂ ਭੇਜੇ ਪੱਤਰਾਂ ਵਿਚ ਇਹ ਸੱਦਾ ਦਿੱਤਾ ਹੈ।