ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮਨੋਜ ਕੁਮਾਰ

ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮਨੋਜ ਕੁਮਾਰ 

ਮੁੰਬਈ, 4 ਅਪ੍ਰੈਲ:- ਬਾਲੀਵੁੱਡ ਦੇ ਦਿੱਗਜ ਅਦਾਕਾਰ ਮਨੋਜ ਕੁਮਾਰ ਦਾ 87 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਮਿਲੀ ਜਾਣਕਾਰੀ ਮੁਤਾਬਕ ਉਹ ਕੁਝ ਸਮੇਂ ਤੋਂ ਬਿਮਾਰ ਸਨ। ਇਸੇ ਕਾਰਨ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮਨੋਜ ਕੁਮਾਰ ਨੂੰ ਭਾਰਤੀ ਸਿਨੇਮਾ ਵਿੱਚ 'ਭਾਰਤ ਕੁਮਾਰ' ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੇ ਦੇਹਾਂਤ ਕਾਰਨ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਹੈ।