ਲੱਦਾਖ ‘ਚ ਬਣਾਏ ਜਾਣਗੇ 5 ਨਵੇਂ ਜ਼ਿਲ੍ਹੇ

ਲੱਦਾਖ ‘ਚ ਬਣਾਏ ਜਾਣਗੇ 5 ਨਵੇਂ ਜ਼ਿਲ੍ਹੇ

 

ਕੇਂਦਰ ਸਰਕਾਰ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਦੇ ਨਾਂ ਜਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਹੋਣਗੇ । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਅਧਿਕਾਰਿਤ ਸੋਸ਼ਲ ਮੀਡੀਆ ਹੈਂਡਲ X ‘ਤੇ ਪੋਸਟ ਸਾਂਝੀ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

Home Ministry announces

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ ਕਿ ਵਿਕਸਿਤ ਅਤੇ ਖੁਸ਼ਹਾਲ ਲੱਦਾਖ ਬਣਾਉਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਜ਼ਨ ਦੇ ਮੱਦੇਨਜ਼ਰ, ਗ੍ਰਹਿ ਮੰਤਰਾਲੇ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫੈਸਲਾ ਕੀਤਾ ਹੈ। ਨਵੇਂ ਜ਼ਿਲ੍ਹੇ ਜਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਹੋਣਗੇ। ਅਸੀਂ ਹਰ ਕੋਨੇ ਵਿੱਚ ਪ੍ਰਸ਼ਾਸਨ ਨੂੰ ਮਜ਼ਬੂਤ ​​ਕਰਕੇ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਇਸਦਾ ਲਾਭ ਪਹੁੰਚਾਵਾਂਗੇ। ਮੋਦੀ ਸਰਕਾਰ ਲੱਦਾਖ ਦੇ ਲੋਕਾਂ ਲਈ ਹਰ ਸੰਭਵ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ।

 

ਉਥੇ ਹੀ ਦੂਜੇ ਪਾਸੇ ਪੀਐੱਮ ਮੋਦੀ ਨੇ ਗ੍ਰਹਿ ਮੰਤਰਾਲੇ ਦੇ ਇਸ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਸੋਸ਼ਲ ਮੀਡੀਆ ‘ਤੇ ਪੰਜ ਨਵੇਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਲਿਖਿਆ ਕਿ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹਿਆਂ ਦਾ ਨਿਰਮਾਣ ਵਧੀਆ ਪ੍ਰਸ਼ਾਸਨ ਤੇ ਵਿਕਾਸ ਦੀ ਦਿਸ਼ਾ ਵਿੱਚ ਇੱਕ ਕਦਮ ਹੈ। ਜਾਂਸਕਰ, ਦਰਾਸ, ਸ਼ਾਮਮ ਨੁਬਰਾ ਤੇ ਚਾਂਗਥਾਂਗ ‘ਤੇ ਹੁਣ ਜ਼ਿਆਦਾ ਧਿਆਨ ਕੇਂਦਰਿਤ ਕੀਤਾ ਜਾਵੇਗਾ, ਜਿਸ ਨਾਲ ਸੇਵਾਵਾਂ ਤੇ ਮੌਕੇ ਲੋਕਾਂ ਦੇ ਹੋਰ ਵੀ ਨੇੜੇ ਆਉਣਗੇ। ਉਥੋਂ ਦੇ ਲੋਕਾਂ ਨੂੰ ਵਧਾਈ।

 

ਕਾਬਿਲੇਗੌਰ ਹੈ ਕਿ 5 ਅਗਸਤ 2019 ਨੂੰ ਜੰਮੂ ਅਤੇ ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਿਆ ਗਿਆ ਸੀ । ਇਸ ਤੋਂ ਬਾਅਦ ਲੱਦਾਖ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਬਣ ਗਿਆ ਸੀ । ਦੂਜਾ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਹੈ। ਪੰਜ ਸਾਲ ਪਹਿਲਾਂ ਇਸੇ ਦਿਨ ਸੂਬੇ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਵੀ ਖ਼ਤਮ ਕਰ ਦਿੱਤਾ ਗਿਆ ਸੀ। ਕੇਂਦਰ ਸ਼ਾਸਤ ਪ੍ਰਦੇਸ਼ ਹੋਣ ਦੇ ਨਾਤੇ ਲੱਦਾਖ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਿੱਧੇ ਪ੍ਰਸ਼ਾਸਕੀ ਕੰਟਰੋਲ ਅਧੀਨ ਆਉਂਦਾ ਹੈ।

Share this post