‘ਮੇਕ ਇਨ ਇੰਡੀਆ’ ਦੇ 10 ਸਾਲ ਪੂਰੇ ਹੋਣ ’ਤੇ ਪ੍ਰਧਾਨ ਮੰਤਰੀ ਦਾ ਟਵੀਟ
‘ਮੇਕ ਇਨ ਇੰਡੀਆ’ ਦੇ 10 ਸਾਲ ਪੂਰੇ ਹੋਣ ’ਤੇ ਪ੍ਰਧਾਨ ਮੰਤਰੀ ਦਾ ਟਵੀਟ
ਨਵੀਂ ਦਿੱਲੀ, 25 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਅੱਜ ਅਸੀਂ ‘ਮੇਕ ਇਨ ਇੰਡੀਆ’ ਦੇ 10 ਸਾਲ ਪੂਰੇ ਕਰ ਰਹੇ ਹਾਂ। ਮੈਂ ਉਨ੍ਹਾਂ ਸਾਰਿਆਂ ਦੀ ਸ਼ਲਾਘਾ ਕਰਦਾ ਹਾਂ, ਜੋ ਪਿਛਲੇ ਦਹਾਕੇ ਤੋਂ ਇਸ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ‘ਮੇਕ ਇਨ ਇੰਡੀਆ’ 140 ਕਰੋੜ ਭਾਰਤੀਆਂ ਦੇ ਸਮੂਹਿਕ ਸੰਕਲਪ ਨੂੰ ਦਰਸਾਉਂਦਾ ਹੈ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਹਰ ਸੰਭਵ ਤਰੀਕੇ ਨਾਲ ‘ਮੇਕ ਇਨ ਇੰਡੀਆ’ ਨੂੰ ਉਤਸਾਹਿਤ ਕਰਨ ਲਈ ਵਚਨਬੱਧ ਹੈ। ਅਸੀਂ ਸਾਰੇ ਮਿਲ ਕੇ ਇਕ ਆਤਮ ਨਿਰਭਰ ਤੇ ਵਿਕਸਿਤ ਭਾਰਤ ਦਾ ਨਿਰਮਾਣ ਕਰਾਂਗੇ।