ਭਾਰਤੀ ਕਿਸਾਨ ਯੂਨੀਅਨ ਵਲੋਂ ਨਿੱਜਰਪੁਰਾ ਟੋਲ ਪਲਾਜ਼ਾ’ਤੇ ਧਰਨਾ

ਭਾਰਤੀ ਕਿਸਾਨ ਯੂਨੀਅਨ ਵਲੋਂ ਨਿੱਜਰਪੁਰਾ ਟੋਲ ਪਲਾਜ਼ਾ’ਤੇ ਧਰਨਾ

ਜੰਡਿਆਲਾ ਗੁਰੂ, 26 ਸਤੰਬਰ- ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਆਗੂ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਵੱਡੀ ਤਾਦਾਦ ਵਿਚ ਕਿਸਾਨਾਂ ਵਲੋਂ ਟੋਲ ਪਲਾਜ਼ਾ ਨਿੱਜਰਪੁਰਾ ’ਤੇ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਰੋਸ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਆਵਾਜਾਈ ਵੀ ਬੰਦ ਕੀਤੀ ਜਾ ਰਹੀ ਹੈ ਪਰ ਕਿਸਾਨਾਂ ਵਲੋਂ ਆਵਾਜਾਈ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ । ਕਿਸਾਨ ਆਗੂਆਂ ਨੇ ਕਿਹਾ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਹਜ਼ਾਰਾਂ ਏਕੜ ਜ਼ਮੀਨ ’ਤੇ ਸਰਕਾਰ ਨੇ 45 ਲਗਾ ਦਿੱਤੀ ਹੈ । ਉਨ੍ਹਾਂ ਕਿਹਾ ਕਿ ਜਿੰਨੀ ਦੇਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਨੀ ਦੇਰ ਲਈ ਇੱਥੇ ਅਣਮਿਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ ।

Ads

Share this post