ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ ਗ੍ਰਿਫਤਾਰ।
ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ ਗ੍ਰਿਫਤਾਰ।
4 ਦਸੰਬਰ 2024: ਅੰਮ੍ਰਿਤਸਰ 'ਚ ਸਵੇਰੇ ਸਾਢੇ ਕੁ 9 ਵਜੇ ਸ੍ਰੀ ਹਰਿਮੰਦਰ ਸਾਹਿਬ ਦੇ ਗੇਟ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ 'ਤੇ ਗੋਲ਼ੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ।ਹਾਲਾਂਕਿ, ਉਹ ਬੱਚ ਗਏ ਹਨ। ਉਹਨਾਂ ‘ਤੇ ਹਮਲਾ ਕਰਨ ਵਾਲਾ ਮੁਲਜ਼ਮ ਨਰਾਇਣ ਸਿੰਘ ਚੌੜਾ ਨੂੰ ਗ੍ਰਿਫਤਾਰ ਕਰ ਲਿਆ ਹੈ।ਨਰਾਇਣ ਸਿੰਘ ਨੇ ਬਿਨਾਂ ਕਿਸੇ ਖ਼ੌਫ ਦੇ ਹਰਿਮੰਦਰ ਸਾਹਿਬ ਦੇ ਗੇਟ 'ਤੇ ਸੁਖਬੀਰ ਬਾਦਲ ਕੋਲ ਜਾ ਕੇ ਗੋਲ਼ੀ ਚਲਾਈ, ਪਰ ਸੁਰੱਖਿਆ ਗਾਰਡ ਵੱਲੋਂ ਫੜਿਆ ਗਿਆ ਜਿਸ ਨਾਲ ਉਸ ਦਾ ਨਿਸ਼ਾਨਾ ਖੂੰਝ ਗਿਆ। ਨਰਾਇਣ ਸਿੰਘ ਚੌੜਾ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।ਉਹ ਦਲ ਖਾਲਸਾ ਦਾ ਮੈਂਬਰ ਹੈ।ਉਸ ਖ਼ਿਲਾਫ਼ ਦਰਜਨ ਦੇ ਕਰੀਬ ਕੇਸ ਦਰਜ ਹਨ।ਉਹ ਕਈ ਮਾਮਲਿਆਂ ‘ਚ ਸਜ਼ਾ ਵੀ ਕੱਟ ਚੁਕਾ ਹੈ।2004 'ਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚੋਂ ਚਾਰ ਖਾਲਿਸਤਾਨੀ ਅੱਤਵਾਦੀ ਫਰਾਰ ਹੋ ਗਏ ਸਨ ਨਰਾਇਣ ਸਿੰਘ ‘ਤੇ ਇਨ੍ਹਾਂ ਅੱਤਵਾਦੀਆਂ ਦੀ ਮਦਦ ਕਰਨ ਦਾ ਦੋਸ਼ ਹੈ।