ਦੇਵੇਂਦਰ ਫੜਨਵੀਸ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਅੱਜ ਚੁੱਕਣਗੇ ਸੌਂਹ।
ਦੇਵੇਂਦਰ ਫੜਨਵੀਸ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਅੱਜ ਚੁੱਕਣਗੇ ਸੌਂਹ।
ਦੇਵੇਂਦਰ ਫੜਨਵੀਸ ਅੱਜ ਤੀਜੀ ਵਾਰ ਮੁੱਖ ਮੰਤਰੀ ਵਜੋਂ ਸ਼ਾਮ 5:30 ਵਜੇ ਦੱਖਣੀ ਮੁੰਬਈ ਦੇ ਆਜ਼ਾਦ ਮੈਦਾਨ ਵਿੱਚ ਸਹੁੰ ਚੁੱਕਣਗੇ। ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਉਪ ਮੁੱਖ ਮੰਤਰੀ ਹੋਣਗੇ।ਇਸ ਸੌਂਹ ਚੁੱਕ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਕਈ ਭਾਜਪਾ ਆਗੂ ਹਿੱਸਾ ਲੈਣਗੇ।ਇਸ ਤੋਂ ਇਲਾਵਾ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨੂੰ ਵੀ ਸੱਦਾ ਪੱਤਰ ਭੇਜੇ ਗਏ ਹਨ।