ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮੰਤਰੀ ਖੁੱਡੀਆਂ।

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮੰਤਰੀ ਖੁੱਡੀਆਂ।

5 ਦਸੰਬਰ 2024-  ਕੈਬੀਨੇਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 6 ਦਸੰਬਰ ਨੂੰ ਕਿਸਾਨਾਂ ਦੇ ਦਿੱਲੀ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਨੂੰ ਪਿੱਛੇ ਧੱਕਦੀ ਹੈ ਅਤੇ ਪੰਜਾਬ ਖੇਤੀ 'ਤੇ ਨਿਰਭਰ ਹੈ ਅਤੇ ਕਿਸਾਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।ਬੁੱਢਾ ਨਾਲਾ ਵਿਖੇ ਲੱਗੇ ਮੋਰਚੇ ਬਾਰੇ ਉਨ੍ਹਾਂ ਕਿਹਾ ਕਿ ਫੈਕਟਰੀਆਂ ਦੇ ਮਾਲਕ ਮੁਨਾਫਾ ਕਮਾ ਰਹੇ ਹਨ ਪਰ ਉਨ੍ਹਾਂ ਨੂੰ ਦੂਜਿਆਂ ਨੂੰ ਮੁਸ਼ਕਲਾਂ ਵਿੱਚ ਨਹੀਂ ਪਾਉਣਾ ਚਾਹੀਦਾ।

Share this post