ਇਸ ਤਰੀਕ ਤੋਂ ਸ਼ੁਰੂ ਹੋਣਗੀਆਂ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ।
ਇਸ ਤਰੀਕ ਤੋਂ ਸ਼ੁਰੂ ਹੋਣਗੀਆਂ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ।
5 ਦਸੰਬਰ 2024: ਸਾਲ ਦਾ ਆਖਰੀ ਮਹੀਨਾ ਦਸੰਬਰ ਚੱਲ ਰਿਹਾ ਹੈ ਅਤੇ ਵਿਿਦਆਰਥੀਆਂ ਨੂੰ ਸਰਦੀਆਂ ਦੀਆਂ ਛੁੱਟੀਆਂ ਦਾ ਇੰਤਜ਼ਾਰ ਹੈ।ਦਸੰਬਰ ਦੀ ਸ਼ੁਰੂਆਤ ਉੱਤਰੀ ਭਾਰਤ ‘ਚ ਹਲਕੀ ਠੰਢ, ਮੱਧ ਭਾਰਤ ਵਿਚ ਖਰਾਬ ਹਵਾ ਅਤੇ ਦੱਖਣੀ ਭਾਰਤ ‘ਚ ਬਾਰਿਸ਼ ਨਾਲ ਹੋਈ ਹੈ।ਪਿਛਲੇ ਸਾਲਾਂ ਵਿਚ ਛੁੱਟੀਆਂ ਬਾਰੇ ਹੋਏ ਐਲਾਨ ਤੋਂ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੋਵਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਸੰਬਰ 2024 ਦੇ ਆਖਰੀ ਹਫਤੇ ਤੋਂ ਸ਼ੁਰੂ ਹੋ ਜਾਣਗੀਆਂ ਅਤੇ ਜਨਵਰੀ 2025 ਦੇ ਪਹਿਲੇ ਹਫਤੇ ਤੱਕ ਜਾਰੀ ਰਹਿਣਗੀਆਂ। ਹਾਲਾਂਕਿ, ਮੌਸਮ ਦੀਆਂ ਸਥਿਤੀਆਂ ਅਤੇ ਅਧਿਕਾਰਤ ਸੂਚਨਾਵਾਂ ਦੇ ਆਧਾਰ ਉਤੇ ਸਹੀ ਤਾਰੀਖਾਂ ਵੱਖ-ਵੱਖ ਹੋ ਸਕਦੀਆਂ ਹਨ।25 ਦਸੰਬਰ ਤੱਕ ਉੱਤਰੀ ਭਾਰਤ ਦੇ ਬਹੁਤ ਸਾਰੇ ਸਕੂਲਾਂ, ਖਾਸ ਕਰਕੇ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਰਗੇ ਰਾਜਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦੀ ਸ਼ੁਰੂਆਤ ਦਾ ਐਲਾਨ ਕਰਨ ਦੀ ਉਮੀਦ ਹੈ।