ਸ਼ੰਭੂ ਸਰਹੱਦ ‘ਤੇ ਚੱਲੇ ਅੱਥਰੂ ਗੈਸ ਦੇ ਗੋਲੇ, 7 ਕਿਸਾਨ ਜ਼ਖ਼ਮੀ, ਸ਼ੰਭੂ ਸਰਹੱਦ ਤੋਂ ਪਿੱਛੇ ਹਟੇ ਕਿਸਾਨ।

ਸ਼ੰਭੂ ਸਰਹੱਦ ‘ਤੇ ਚੱਲੇ ਅੱਥਰੂ ਗੈਸ ਦੇ ਗੋਲੇ, 7 ਕਿਸਾਨ ਜ਼ਖ਼ਮੀ, ਸ਼ੰਭੂ ਸਰਹੱਦ ਤੋਂ ਪਿੱਛੇ ਹਟੇ ਕਿਸਾਨ।

6 ਦਸੰਬਰ 2024: ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਸਾਢੇ ਤਿੰਨ ਘੰਟੇ ਬਾਅਦ ਸ਼ੰਭੂ ਸਰਹੱਦ ਤੋਂ ਕਿਸਾਨ ਪਿੱਛੇ ਹਟ ਰਹੇ ਹਨ। ਕਿਸਾਨ ਆਗੂ ਸਰਵਣ ਸਿੰਘ ਨੇ ਕਿਹਾ ਕਿ “ਸਾਡੇ ਕਈ ਆਗੂ ਜ਼ਖ਼ਮੀ ਹੋਏ ਹਨ, ਅਸੀਂ ਜੱਥੇ ਨੂੰ ਵਾਪਸ ਬੁਲਾ ਰਹੇ ਹਾਂ। ਮਾਰਚ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ”।ਪੰਧੇਰ ਨੇ ਕਿਹਾ ਕਿ ਉਹ ਖ਼ੁਦ ਆਪਣੇ ਜੱਥੇ ਨੂੰ ਵਾਪਸ ਲੈ ਕੇ ਆਉਣਗੇ। ਅਸੀਂ ਕੇਂਦਰ ਤੇ ਹਰਿਆਣਾ ਸਰਕਾਰ ਨੂੰ ਕਹਿਣਾ ਚਾਹੁੰਦੇ ਹਾਂ ਕਿ ਆਪਣੀ ਕਾਰਵਾਈ ਨੂੰ ਰੋਕ ਦਿਓ ਅਸੀਂ ਆਪਣਾ ਜੱਥਾ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ “ਮੈਂ ਅੰਬਾਲਾ ਦੇ ਐਸਪੀ ਨੂੰ ਅਪੀਲ ਕੀਤੀ ਹੈ ਕਿ ਜਾਂ ਤਾਂ ਸਾਡੇ ਨਾਲ ਗੱਲ ਕਰੋ ਜਾਂ ਸਾਨੂੰ ਸ਼ਾਂਤੀ ਨਾਲ ਅੱਗੇ ਵਧਣ ਦਿਓ। ਅਸੀਂ ਕਿਸੇ ਹੋਰ ਦੇਸ਼ ਦੇ ਲੋਕ ਨਹੀਂ ਹਾਂ”।ਹਰਿਆਣਾ ਪੁਲਿਸ ਵੱਲੋਂ ਚਲਾਏ ਅੱਥਰੂ ਗੈਸ ਦੇ ਗੋਲਿਆਂ ਕਾਰਨ ਹੁਣ ਤੱਕ 7 ਕਿਸਾਨ ਜ਼ਖ਼ਮੀ ਹੋ ਚੁੱਕੇ ਹਨ ਅਤੇ 2 ਕਿਸਾਨਾਂ ਦੀ ਸਿਹਤ ਜ਼ਿਆਦਾ ਵਿਗੜ ਗਈ ਹੈ। ਉਨ੍ਹਾਂ ਨੂੰ ਐਂਬੂਲੈਂਸ ਵਿੱਚ ਹਸਪਤਾਲ ਲਿਜਾਇਆ ਗਿਆ।

Share this post