ਪੰਜਾਬ ‘ਚ ਖੇਤੀਬਾੜੀ ਲਈ ਲਗਾਏ ਜਾਣਗੇ 2,356 ਸੋਲਰ ਪੰਪ: ਅਮਨ ਅਰੋੜਾ

7 ਦਸੰਬਰ 2024: ਪੰਜਾਬ ਊਰਜਾ ਵਿਕਾਸ ਏਜੰਸੀ ਵੱਲੋਂ ਖੇਤੀਬਾੜੀ ਵਾਸਤੇ ਖੇਤੀ ਸੈਕਟਰ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਸੂਬੇ ਭਰ ਵਿੱਚ 2,356 ਸੋਲਰ ਪੰਪ ਲਗਾਏ ਜਾਣਗੇ।ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ ਮੈਸਰਜ਼ ਏ.ਵੀ.ਆਈ. ਐਪਲਾਇੰਸਜ਼ ਪ੍ਰਾਈਵੇਟ ਲਿਮਟਿਡ, ਮੈਸਰਜ਼ ਪੀ.ਵੀ. ਪਾਵਰ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਹਿਮਾਲੀਅਨ ਸੋਲਰ ਪ੍ਰਾਈਵੇਟ ਲਿਮਟਿਡ ਨੂੰ 2,356 ਸੋਲਰ ਪੰਪ ਲਗਾਉਣ ਸਬੰਧੀ ਵਰਕ ਆਰਡਰ ਸੌਂਪੇ।ਇਨ੍ਹਾਂ ਪੰਪਾਂ ਨੂੰ ਲਗਾਉਣ ਸਬੰਧੀ ਕਾਰਜ ਦੇ ਚਾਰ ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਉਮੀਦ ਹੈ।3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਵਾਲੇ ਸੋਲਰ ਪੰਪਾਂ ਵਾਸਤੇ ਜਨਰਲ ਸ਼੍ਰੇਣੀ ਦੇ ਕਿਸਾਨਾਂ ਲਈ 60 ਫ਼ੀਸਦ ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 80 ਫ਼ੀਸਦ ਸਬਸਿਡੀ ਉਪਲਬਧ ਹੈ।ਅਮਨ ਅਰੋੜਾ ਨੇ ਕਿਹਾ ਕਿ ਧਰਤੀ ਹੇਠਲਾਂ ਪਾਣੀ ਡੂੰਘਾ ਚਲਾ ਗਿਆ ਹੈ ਵਾਲੇ ਬਲਾਕ ਵਿੱਚ ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਦੇ ਬੋਰ-ਵੈਲਾਂ 'ਤੇ ਲਗਾਏ ਜਾਣਗੇ, ਜੋ ਪਹਿਲਾਂ ਹੀ ਮਾਈਕਰੋ ਸਿੰਜਾਈ ਪ੍ਰਣਾਲੀ (ਤੁਪਕਾ ਜਾਂ ਫੁਹਾਰਾ) ਦੀ ਵਰਤੋਂ ਕਰ ਰਹੇ ਹਨ।ਇਨ੍ਹਾਂ ਸੋਲਰ ਪੰਪਾਂ ਦੇ ਲੱਗਣ ਨਾਲ ਕਿਸਾਨਾਂ ਨੂੰ ਸਿੰਜਾਈ ਲਈ ਰਾਤ ਸਮੇਂ ਆਪਣੇ ਖੇਤਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਹ ਪੰਪ ਦਿਨ ਵੇਲੇ ਕਾਰਜਸ਼ੀਲ ਹੋਣਗੇ।