ਹੁਣ ਹੋ ਸਕਣਗੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਗਹਿਣੇ ਐਕਸਪੋਰਟ।
ਹੁਣ ਹੋ ਸਕਣਗੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਗਹਿਣੇ ਐਕਸਪੋਰਟ।
10 ਦਸੰਬਰ 2024- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਕੀਤੇ ਜਾ ਰਹੇ ਲਗਾਤਾਰ ਯਤਨਾਂ ਨੂੰ ਅੱਜ ਉਸ ਸਮੇਂ ਸਫਲਤਾ ਮਿਲੀ, ਜਦੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਗਹਿਣੇ ਐਕਸਪੋਰਟ ਕਰਨ ਦੀ ਇਜਾਜ਼ਤ ਮਿਲ ਗਈ।ਇਸ ਸਬੰਧੀ ਉਨ੍ਹਾਂ ਨੇ ਪਹਿਲਾਂ ਵਣਜ ਅਤੇ ਉਦਯੋਗ ਮੰਤਰਾਲੇ ਨੂੰ ਈਮੇਲ ਲਿਖੀ ਅਤੇ ਫਿਰ ਅਕਤੂਬਰ ਮਹੀਨੇ ਵਿੱਚ ਇੱਕ ਪੱਤਰ ਲਿਖ ਕੇ ਸਾਰੀ ਜਾਣਕਾਰੀ ਦਿੱਤੀ। ਉਸ ਚਿੱਠੀ ਵਿਚ ਊਹਨਾਂ ਨੇ ਦੱਸਿਆ ਸੀ ਕਿ ਕਿਵੇਂ ਇਹ ਕਦਮ ਅੰਮ੍ਰਿਤਸਰ ਦੇ ਵਪਾਰ ਨੂੰ ਵੱਡੀ ਛਲਾਂਗ ਦੇਵੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਵਰਣਕਾਰ ਸਿੰਘ 1 ਪੰਜਾਬ ਦੀ ਤਰਫੋਂ ਮੰਗ ਪੱਤਰ ਵੀ ਭੇਜਿਆ ਸੀ। ਜੋ ਕਿ ਅੰਮ੍ਰਿਤਸਰ ਵਿੱਚ ਸੋਨੇ ਅਤੇ ਚਾਂਦੀ ਦੇ ਗਹਿਿਣਆਂ ਦੇ 1,500 ਵਪਾਰੀਆਂ ਅਤੇ ਨਿਰਮਾਤਾਵਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਗਹਿਣੇ ਬਣਾਉਣ ਦਾ ਵੱਡਾ ਕੇਂਦਰ ਹੈ ਅਤੇ ਐਸੋਸੀਏਸ਼ਨ ਦੇ 200 ਤੋਂ ਵੱਧ ਮੈਂਬਰ ਏਕਸਪੋਰਟਰ ਹਨ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਨੂੰ ਕਾਰੋਬਾਰੀਆਂ ਵਲੋਂ ਲਗਾਤਾਰ ਮੰਗਾਂ ਮਿਲ ਰਹੀਆਂ ਸਨ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਸੋਨੇ-ਚਾਂਦੀ ਦੇ ਗਹਿਣੇ ਬਾਹਰ ਭੇਜਣ ਦਾ ਕੰਮ ਸ਼ੁਰੂ ਕੀਤਾ ਜਾਵੇ। ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਮਾਮਲੇ ’ਤੇ ਗੰਭੀਰਤਾ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਤੇ ਅੱਜ ਉਸ ਦੇ ਨਤੀਜੇ ਸਭ ਦੇ ਸਾਹਮਣੇ ਹਨ।