14 ਦਸੰਬਰ ਨੂੰ ਮੁੜ ਦਿੱਲੀ ਕੂਚ ਕਰਨਗੇ ਕਿਸਾਨ।

14 ਦਸੰਬਰ ਨੂੰ ਮੁੜ ਦਿੱਲੀ ਕੂਚ ਕਰਨਗੇ ਕਿਸਾਨ।

10 ਦਸੰਬਰ 2024- ਮੰਗਲਵਾਰ ਨੂੰ ਸ਼ੰਭੂ ਸਰਹੱਦ 'ਤੇ ਹੋਈ ਬੈਠਕ 'ਚ ਪੰਜਾਬ ਦੇ ਕਿਸਾਨਾਂ ਨੇ 14 ਦਸੰਬਰ ਨੂੰ ਮੁੜ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ।ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ। ਕਿਸਾਨ ਆਗੂ ਤੇਜਵੀਰ ਸਿੰਘ ਨੇ ਦੱਸਿਆ ਕਿ ਇਸ ਅੰਦੋਲਨ ਨੂੰ 13 ਦਸੰਬਰ ਨੂੰ 10 ਮਹੀਨੇ ਪੂਰੇ ਹੋ ਰਹੇ ਹਨ। ਅਜਿਹੇ 'ਚ 13 ਤਰੀਕ ਨੂੰ ਵੱਡਾ ਇਕੱਠ ਹੋਵੇਗਾ।ਜਿਸ ਤਰ੍ਹਾਂ ਹਰਿਆਣਾ ਵਿੱਚ ਇੰਟਰਨੈੱਟ ਸੇਵਾ ਬੰਦ ਹੈ, ਉਸੇ ਤਰ੍ਹਾਂ ਹੀ ਸਾਨੂੰ ਪਤਾ ਲੱਗਾ ਹੈ ਕਿ ਪੰਜਾਬ ਦੇ ਖੇਤਰ ਵਿੱਚ ਵੀ ਸਰਹੱਦ ਤੋਂ ਡੇਢ ਕਿਲੋਮੀਟਰ ਤੱਕ ਇੰਟਰਨੈੱਟ ਬੰਦ ਕੀਤਾ ਜਾ ਰਿਹਾ ਹੈ। ਅਜੇ ਤੱਕ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ ਹੈ।

Share this post