ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ।

ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ। 

11 ਦਸੰਬਰ 2024: ਪੰਜਾਬ ’ਚ ਨਵੇਂ ਸਾਲ ਦੀ ਸ਼ੁਰੂਆਤ ਹੁੰਦੇ ਹੀ ਪੰਜਾਬ ਰੋਡਵੇਜ਼ ਤੇ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਇੱਕ ਵਾਰ ਫਿਰ ਤੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਸਾਡੀਆਂ ਮੰਗਾਂ ਅਜੇ ਤੱਕ ਸਰਕਾਰ ਨੇ ਪੂਰੀਆਂ ਨਹੀਂ ਕੀਤੀਆਂ। ਨਾ ਤਾਂ ਕੱਚੇ ਮੁਲਾਜ਼ਮਾਂ ਪੱਕੇ ਹੋਏ ਨਾ ਹੀ ਕਿਲੋ ਮੀਟਰ ਸਕੀਮ ਨੂੰ ਬੰਦ ਕੀਤਾ। ਇਨ੍ਹਾਂ ਤੋਂ ਇਲਾਵਾ ਬਹੁਤ ਸਾਰੀਆਂ ਹੋਰ ਮੰਗਾਂ ਦੇ ਚੱਲਦਿਆਂ ਅਸੀਂ ਇੱਕ ਵਾਰ ਫੇਰ 6,7,8 ਜਨਵਰੀ ਨੂੰ ਹੜਤਾਲ ਤੇ ਜਾ ਰਹੇ ਹਾਂ ਅਤੇ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਹੜਤਾਲ ਹੁਣ ਅਣਮਿੱਥੇ ਸਮੇਂ ਲਈ ਹੋਵੇਗੀ।ਇਸ ਤੋਂ ਪਹਿਲਾਂ 7 ਜਨਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ। ਰੇਸ਼ਮ ਸਿੰਘ ਦਾ ਕਹਿਣਾ ਹੈ ਅਸੀਂ ਆਪਣੇ ਸੰਘਰਸ਼ਾਂ ਦੀ ਸ਼ੁਰੂਆਤ 18 ਦਸੰਬਰ ਤੋਂ ਕਰਾਂਗੇ, 18 ਦਸੰਬਰ ਨੂੰ ਸਭ ਤੋਂ ਪਹਿਲਾਂ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਫਿਰ 22 ਦਸੰਬਰ ਨੂੰ ਪੰਜਾਬ ਦੇ ਸਾਰੇ ਵਿਧਾਇਕ ਅਤੇ ਮੰਤਰੀਆਂ ਤੇ ਘਰਾਂ ਦੇ ਬਾਹਰ ਜਾ ਕੇ ਉਹਨਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਤੇ ਫਿਰ  2 ਜਨਵਰੀ ਨੂੰ ਗੇਟ ਰੈਲੀ ਕਰਨ ਤੋਂ ਬਾਅਦ  ਤਿੰਨ ਦਿਨਾਂ ਦਾ ਚੱਕਾ ਜਾਮ ਕੀਤਾ ਜਾਵੇਗਾ। 

Share this post