ਡੱਲੇਵਾਲ ਨੇ ਮੈਡੀਕਲ ਜਾਂਚ ਕਰਵਾਉਣ ਤੋਂ ਕੀਤਾ ਇਨਕਾਰ।
ਡੱਲੇਵਾਲ ਨੇ ਮੈਡੀਕਲ ਜਾਂਚ ਕਰਵਾਉਣ ਤੋਂ ਕੀਤਾ ਇਨਕਾਰ।
11 ਦਸੰਬਰ 2024: ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ। ਡੱਲੇਵਾਲ ਦੀ ਸਿਹਤ ਦਿਨ-ਬ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ। ਡੱਲੇਵਾਲ ਦੀ ਸਿਹਤ ‘ਤੇ ਡਾਕਟਰਾਂ ਨੇ ਆਪਣੀ ਨਜ਼ਰ ਬਣਾਈ ਹੋਈ ਹੈ। ਜਦਕਿ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਨੇ ਸਰਕਾਰੀ ਮੈਡੀਕਲ ਟੀਮ ਤੋਂ ਮੈਡੀਕਲ ਜਾਂਚ ਕਰਵਾਉਣ ਤੋਂ ਇਨਕਰ ਕਰ ਦਿੱਤਾ ਹੈ।ਖਨੌਰੀ ਸਰਹੱਦ ਵਿਖੇ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਟੀਮ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਜਾਂਚ ਲਈ ਕੋਈ ਜਵਾਬ ਨਹੀਂ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਮੈਡੀਕਲ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਅਤੇ ਜੋ ਮੈਡੀਕਲ ਰਿਪੋਰਟ ਪਹਿਲਾਂ ਕੀਤੀ ਗਈ ਹੈ, ਉਸ ਨੂੰ ਜਨਤਕ ਕੀਤਾ ਜਾਵੇ।