ਅਦਾਲਤ ਨੇ ਚੌੜਾ ਨੂੰ ਮੁੜ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ।

ਅਦਾਲਤ ਨੇ ਚੌੜਾ ਨੂੰ ਮੁੜ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ।

11 ਦਸੰਬਰ 2024: ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਪੰਜਾਬ ਪੁਲਿਸ ਦੇ ਵੱਲੋਂ ਭਾਰੀ ਸੁਰੱਖਿਆ ਹੇਠ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਦੇ ਵੱਲੋਂ ਨਾਰਾਇਣ ਸਿੰਘ ਚੌੜਾ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।ਪੁਲਿਸ ਨੇ ਨਾਰਾਇਣ ਸਿੰਘ ਚੌੜਾ ਦਾ 8 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ ਹੈ। ਨਾਰਾਇਣ ਸਿੰਘ ਚੌੜਾ ਦੇ ਵਕੀਲ ਨੇ ਦਾਅਵਾ ਕੀਤਾ ਚੌੜਾ ਉਤੇ ਇਰਾਦਾ-ਏ-ਕਤਲ ਦਾ ਕੇਸ ਨਹੀਂ ਬਣਦਾ, ਕਿਉਂਕਿ ਇਹ ਫਾਇਰਿੰਗ ਗੁਥਮ-ਗੁੱਥੀ ਵਿੱਚ ਹੋਈ ਸੀ।ਦੂਜੇ ਪਾਸੇ  ਪੰਜਾਬ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਉਤੇ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਹੋਏ ਹਮਲੇ ਦੇ ਮਾਮਲੇ ਵਿਚ ਨਰਾਇਣ ਸਿੰਘ ਚੌੜਾ ਨੂੰ ਲੈਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਤੇ ਗੰਭੀਰ ਇਲਜ਼ਾਮ ਲਗਾਏ ਹਨ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਖਬੀਰ ਬਾਦਲ ਉਤੇ ਹੋਏ ਹਮਲੇ ਦੀ ਜਾਂਚ ਵਿਚ ਸਹਿਯੋਗ ਨਹੀਂ ਕਰ ਰਹੀ ਹੈ।ਇਸ ਤੋਂ ਪਹਿਲਾਂ 8 ਦਸੰਬਰ ਅਤੇ 5 ਦਸੰਬਰ ਨੂੰ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਦੇ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਦੇ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ।

 

Share this post