ਪਰਿਵਾਰ ਸਣੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਨਤਮਸਤਕ ਹੋਏ ਭਗਵੰਤ ਮਾਨ
ਪਰਿਵਾਰ ਸਣੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਨਤਮਸਤਕ ਹੋਏ ਭਗਵੰਤ ਮਾਨ
11 ਦਸੰਬਰ 2024 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ।ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਿਲਆ ਅਤੇ ਇੱਥੇ ਆਉਣ ਦਾ ਮਕਸਦ ਇਹ ਸੇਵਾ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨਾ ਹੈ।ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਪਰਮਾਤਮਾ ਦਾ ਸ਼ੁਕਰਾਨਾ ਕੀਤਾ।