ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ।
ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ।
12 ਦਸੰਬਰ 2024: ਪੰਜਾਬ ‘ਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ।9 ਦਸੰਬਰ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਿਰਆ ਸ਼ੁਰੂ ਹੋਈ ਸੀ, ਪਿਛਲੇ ਤਿੰਨ ਦਿਨਾਂ ਤੋਂ ਬਹੁਤ ਹੀ ਘੱਟ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ, ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਲੜਨ ਵਾਲੇ ਉਮੀਦਵਾਰਾਂ ਵਲੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ।ਅੱਜ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸੰਬੰਧਿਤ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ ।