ਮਜੀਠੀਆ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਤਨਖਾਹ ਕੀਤੀ ਪੂਰੀ।
ਮਜੀਠੀਆ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਤਨਖਾਹ ਕੀਤੀ ਪੂਰੀ।
12 ਦਸੰਬਰ 2024- ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬੀਤੇ ਦਿਨੀਂ ਲੱਗੀ ਧਾਰਮਿਕ ਤਨਖਾਹ ਪੂਰੀ ਹੋਣ ਉਪਰੰਤ ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਆਪਣੀ ਤਨਖਾਹ ਮੁਕੰਮਲ ਹੋਣ ਸੰਬੰਧੀ ਪੱਤਰ ਸੌਂਪਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਇਕੱਠੇ ਹੋਣਾ ਚਾਹੀਦਾ ਹੈ, ਕਿਉਂਕਿ ਪੰਜਾਬ ਨੂੰ ਇਕ ਖੇਤਰੀ ਪਾਰਟੀ ਦੀ ਲੋੜ ਹੈ ਜੋ ਪੰਜਾਬ ਦੇ ਹਿੱਤਾਂ ਤੇ ਹੱਕਾਂ ਦੀ ਗੱਲ ਕਰੇ।ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਹੁਤ ਗੰਭੀਰ ਹੈ, ਭਾਜਪਾ ਸਰਕਾਰ ਨੂੰ ਕਿਸਾਨਾਂ ਦੀ ਸੁਣਨੀ ਚਾਹੀਦੀ ਹੈ।