ਧਾਰਮਿਕ ਸੇਵਾ ਨਿਭਾਉਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਢੀਂਡਸਾ।
ਧਾਰਮਿਕ ਸੇਵਾ ਨਿਭਾਉਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਢੀਂਡਸਾ।
12 ਦਸੰਬਰ 2024- ਅਕਾਲੀ ਦਲ ਸੁਧਾਰ ਲਹਿਰ ਨਾਲ ਜੁੜੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਅੱਜ ਧਾਰਮਿਕ ਸੇਵਾ ਨਿਭਾਉਣ ਲਈ ਸ੍ਰੀ ਦਮਦਮਾ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ ਪੁੱਜੇ।ਅੱਜ ਅਤੇ ਕੱਲ੍ਹ ਦੋ ਦਿਨ ਉਨ੍ਹਾਂ ਦੀ ਸੇਵਾ ਜਾਰੀ ਰਹੇਗੀ।ਇੱਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਗੇਟ ’ਤੇ ਬਰਛਾ ਫੜ੍ਹ ਕੇ ਸੇਵਾਦਾਰ ਦੀ ਸੇਵਾ, ਇਕ ਘੰਟਾ ਕੀਰਤਨ ਸਰਵਣ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਲੰਗਰ ਹਾਲ ਵਿੱਚ ਬਰਤਨ ਸਾਫ਼ ਕਰਨ ਦੀ ਸੇਵਾ। ਬਰਤਨ ਸਾਫ ਕਰਨ ਦੀ ਸੇਵਾ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਨਿਭਾਈ ਪਰ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੇ ਸਿਰਫ 10 ਮਿੰਟ ਹੀ ਸੇਵਾ ਕੀਤੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਉਹ ਸੇਵਾ ਕਰ ਰਹੇ ਹਨ, ਪਰ ਉਨ੍ਹਾਂ ਦਾ ਸਰੀਰ ਉਨ੍ਹਾਂ ਦਾ ਸਾਥ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਜੋ ਵੀ ਫੈਸਲਾ ਲੈਣਗੇ ਉਹ ਪ੍ਰਵਾਨ ਹੈ।