ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਪ੍ਰਤੀ ਬੋਲੇ ਅਪਸ਼ਬਦਾਂ ਦੀ ਮੰਗੀ ਮਾਫ਼ੀ।

ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਪ੍ਰਤੀ ਬੋਲੇ ਅਪਸ਼ਬਦਾਂ ਦੀ ਮੰਗੀ ਮਾਫ਼ੀ।


13 ਦਸੰਬਰ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸੇ ਸੋਸ਼ਲ ਮੀਡੀਆ ਚੈਨਲ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਪ੍ਰਤੀ ਅਪਸ਼ਬਦ ਬੋਲ ਦਿੱਤੇ, ਜਿਸ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਇਸ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਦਰਖ਼ਾਸਤ ਦਿੰਦਿਆਂ ਬੋਲੇ ਅਪਸ਼ਬਦਾਂ ਦੀ ਮਾਫ਼ੀ ਮੰਗੀ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣ ਵਾਲੇ ਹਰੇਕ ਹੁਕਮ ਨੂੰ ਮੰਨਣ ਦੀ ਗੱਲ ਕਹੀ ਹੈ ।
 

 

Share this post