ਡੱਲੇਵਾਲ ਲਈ ਸਰਵ ਉੱਚ ਅਦਾਲਤ ਦਾ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਹੁਕਮ।

ਡੱਲੇਵਾਲ ਲਈ ਸਰਵ ਉੱਚ ਅਦਾਲਤ ਦਾ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਹੁਕਮ।

13 ਦਸੰਬਰ 2024- ਸਰਵ ਉੱਚ ਅਦਾਲਤ ਨੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਉਤੇ ਚਿੰਤਾ ਜ਼ਾਹਰ ਕੀਤੀ ਹੈ। ਸਰਵ ਉੱਚ ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਹੁਕਮ ਦਿੱਤਾ ਕਿ ਕਿਸਾਨ ਆਗੂ ਨੂੰ ਫ਼ੌਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਕਿਹਾ ਕਿ ਕਿਸਾਨ ਆਗੂ ਨੂੰ ਮਰਨ ਵਰਤ ਤੋੜਨ ਲਈ ਮਨਾਇਆ ਜਾਵੇ ਅਤੇ ਕਿਸਾਨ ਆਗੂ ਦੇ ਵਿਰੋਧ ਨੂੰ ਦਬਾਉਣ ਲਈ ਕਿਸੇ ਤਰ੍ਹਾਂ ਦੀ ਤਾਕਤ ਦੀ ਵਰਤੋਂ ਨਾ ਕੀਤੀ ਜਾਵੇ।ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਦੇ ਪ੍ਰਤੀਨਿਧੀਆਂ ਇਸ ਸਬੰਧੀ ਫ਼ੌਰੀ ਨੂੰ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਲਈ ਕਿਹਾ ਹੈ। 

Share this post