ਉੱਤਰੀ ਭਾਰਤ ‘ਚ ਵਧੇਗੀ ਠੰਡ।
ਉੱਤਰੀ ਭਾਰਤ ‘ਚ ਵਧੇਗੀ ਠੰਡ।
13 ਦਸੰਬਰ 2024- ਦੇਸ਼ ਦੇ ਕਈ ਹਿੱਸਿਆਂ ‘ਚ ਬਹੁਤ ਜ਼ਿਆਦਾ ਠੰਢ ਪੈ ਰਹੀ ਹੈ। ਪਹਾੜਾਂ ‘ਤੇ ਬਰਫਬਾਰੀ ਦਾ ਅਸਰ ਪੰਜਾਬ, ਹਰਿਆਣਾ ਸਣੇ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਦੇਖਣ ਨੂੰ ਮਿਲ ਰਿਹਾ ਹੈ।ਪੰਜਾਬ, ਹਰਿਆਣਾ, ਦਿੱਲੀ ਵਿੱਚ ਠੰਡ ਵਧਣ ਦੇ ਨਾਲ ਹੀ ਸੀਤ ਲਹਿਰ ਵੀ ਸ਼ੁਰੂ ਹੋ ਗਈ ਹੈ ਅਤੇ ਮੌਸਮ ਵਿਭਾਗ ਨੇ ਸ਼ਨੀਵਾਰ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ।ਭਾਰਤੀ ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਮੀਂਹ ਅਤੇ ਸੀਤ ਲਹਿਰ ਲਈ ਅਲਰਟ ਜਾਰੀ ਕੀਤਾ ਹੈ।ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਮੌਸਮ ਵਿਭਾਗ ਨੇ 13 ਦਸੰਬਰ ਨੂੰ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।13 ਦਸੰਬਰ ਨੂੰ ਕੇਰਲ, ਮਾਹੇ, ਦੱਖਣੀ ਅੰਦਰੂਨੀ ਕਰਨਾਟਕ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਰਾਇਲਸੀਮਾ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।13 ਅਤੇ 14 ਦਸੰਬਰ ਨੂੰ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਵੀ ਭਾਰੀ ਮੀਂਹ ਪੈ ਸਕਦਾ ਹੈ।ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦੇ ਹਾਲਾਤ ਬਣ ਸਕਦੇ ਹਨ। ਪੰਜਾਬ, ਹਰਿਆਣਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਠੰਡ ਪੈਣ ਦੀ ਸੰਭਾਵਨਾ ਹੈ।