ਉੱਚ ਅਦਾਲਤ ਨੇ ਦਿਲਜੀਤ ਦੁਸਾਂਝ ਨੂੰ ਚੰਡੀਗੜ੍ਹ ਸ਼ੋਅ ਕਰਨ ਦੀ ਦਿੱਤੀ ਇਜਾਜ਼ਤ।

ਉੱਚ ਅਦਾਲਤ ਨੇ ਦਿਲਜੀਤ ਦੁਸਾਂਝ ਨੂੰ ਚੰਡੀਗੜ੍ਹ ਸ਼ੋਅ ਕਰਨ ਦੀ ਦਿੱਤੀ ਇਜਾਜ਼ਤ। 

 

13 ਦਸੰਬਰ 2024- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੱਲ੍ਹ 14 ਦਸੰਬਰ ਨੂੰ ਚੰਡੀਗੜ੍ਹ ਵਿਚ ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਸ਼ੋਅ ਇਜਾਜ਼ਤ ਦਿੱਤੀ ਹ ਅਤੇ ਨਾਲ ਹੀ ਕੁਝ ਸ਼ਰਤਾਂ ਵੀ ਰੱਖੀਆਂ ਹਨ।ਇਹ ਪਟੀਸ਼ਨ ਸੈਕਟਰ-23 ਦੇ ਰਹਿਣ ਵਾਲੇ ਰਣਜੀਤ ਸਿੰਘ ਵੱਲੋਂ ਪਾਈ ਗਈ ਹੈ। ਪਟੀਸ਼ਨ ਵਿਚ ਕੰਸਰਟ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।ਇਹ ਮਾਮਲਾ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ‘ਚ ਪਹੁੰਚਿਆ ਸੀ।ਅਦਾਲਤ ਨੇ ਸ਼ੋਅ ਨੂੰ ਹਰੀ ਝੰਡੀ ਦੇ ਦਿੱਤੀ ਹੈ ਪਰ ਕੁਝ ਸ਼ਰਤਾਂ ਤਹਿਤ ਸ਼ੋਅ ਕਰਵਾਉਣ ਦੀ ਹੀ ਇਜਾਜ਼ਤ ਦਿੱਤੀ ਹੈ।ਸ਼ੋਅ ਦੇ ਲਈ ਦਿਲਜੀਤ ਕੱਲ੍ਹ ਸ਼ਾਮ ਚੰਡੀਗੜ੍ਹ ਪਹੁੰਚ ਗਏ ਹਨ।ਹਾਈ ਕੋਰਟ ਵਿੱਚ ਪਾਈ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਸ਼ੋਅ ਲਈ ਯੋਜਨਾਬੱਧ ਟ੍ਰੈਫਿਕ ਪ੍ਰਬੰਧਨ, ਭੀੜ ਕੰਟਰੋਲ ਅਤੇ ਹੋਰ ਜਨਤਕ ਉਪਾਵਾਂ ਵੱਲ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਪਟੀਸ਼ਨ ਵਿੱਚ ਕਿਹਾ ਕਿ ਜਦੋਂ ਤੱਕ ਇਨ੍ਹਾਂ ਚਿੰਤਾਵਾਂ ਨੂੰ ਦੂਰ ਕਰਨ ਲਈ ਢੁੱਕਵੇਂ ਉਪਾਅ ਲਾਗੂ ਨਹੀਂ ਕੀਤੇ ਜਾਂਦੇ, ਪ੍ਰਬੰਧਕਾਂ ਨੂੰ ਚੰਡੀਗੜ੍ਹ ਵਿੱਚ ਸ਼ੋਅ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਹਾਲਾਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ੋਅ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਕਈ ਪ੍ਰਬੰਧ ਕੀਤੇ ਹਨ।ਵਿਸ਼ੇਸ਼ ਕਮੇਟੀ ਬਣਾਈ ਗਈ ਹੈ।ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਸ਼ਰਾਬ ਤੇ ਹਿੰਸਾ ਵਾਲੇ ਗੀਤਾਂ ਨੂੰ ਲੈ ਕੇ ਚੰਡੀਗੜ੍ਹ ਦੇ ਬਾਲ ਕਮਿਸ਼ਨ ਨੇ ਸਖਤੀ ਕੀਤੀ ਹੈ।ਬਾਲ ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸ਼ੋਅ ਸਬੰਧੀ ਕਈ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਸ ਵਿਚ ਕਿਹਾ ਗਿਆ ਹੈ ਕਿ ਦਿਲਜੀਤ ਦੇ ਗੀਤਾਂ ਦਾ ਬੱਚਿਆਂ ’ਤੇ ਮਾੜਾ ਅਸਰ ਪੈ ਰਿਹਾ ਹੈ ਤੇ ਬੱਚੇ ਗੀਤ ‘ਪਟਿਆਲਾ ਪੈੱਗ’ ਤੋਂ ਪ੍ਰਭਾਵਿਤ ਹੋ ਰਹੇ ਹਨ ਜਿਸ ਨਾਲ ਸ਼ਰਾਬ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਕਮਿਸ਼ਨ ਨੇ ਕਿਹਾ ਹੈ ਕਿ ਇਸ ਸ਼ੋਅ ਦੌਰਾਨ ਦਿਲਜੀਤ ‘ਪਟਿਆਲਾ ਪੈੱਗ’, ‘ਪੰਜ ਤਾਰਾ’ ਤੇ ‘ਕੇਸ’ ਗੀਤ ਨਾ ਗਾਉਣ ਤੇ ਨਾ ਹੀ ਸਟੇਜ ’ਤੇ ਕਿਸੇ ਬੱਚੇ ਨੂੰ ਸੱਦਣ।

 

Share this post