ਰਾਕੇਸ਼ ਟਿਕੈਤ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ।

ਰਾਕੇਸ਼ ਟਿਕੈਤ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ। 

13 ਦਸੰਬਰ 2024- ਕਿਸਾਨਾਂ ਦੀਆਂ 13 ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਪੰਜਾਬ-ਹਰਿਆਣਾ ਦੀ ਸਰਹੱਦ ਖਨੌਰੀ ਵਿਖੇ ਮਰਨ ਵਰਤ ਜਾਰੀ ਹੈ। ਉਨ੍ਹਾਂ ਦੇ ਮਰਨ ਵਰਤ ਦਾ ਅੱਜ 18ਵਾਂ ਦਿਨ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਵੀ ਹੁਣ ਡੱਲੇਵਾਲ ਨਾਲ ਖੜ੍ਹਾ ਨਜ਼ਰ ਆ ਰਿਹਾ ਹੈ। ਅੱਜ 13 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਆਗੂ ਰਾਕੇਸ਼ ਟਿਕੈਤ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ।ਇਸ ਦੌਰਾਨ ਉਨ੍ਹਾਂ ਕਿਹਾ ਕਿ ਸਿੱਖ ਕੌਮ ਸ਼ਹਾਦਤਾਂ ਤੋਂ ਡਰਦੀ ਨਹੀਂ ਹੈ। ਡੱਲੇਵਾਲ ਸਾਡੇ ਸੀਨੀਅਰ ਕਿਸਾਨ ਆਗੂ ਹਨ। ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਅਸੀਂ ਆਪਣਾ ਮਰਨ ਵਰਤ ਖਤਮ ਨਹੀਂ ਕਰਾਂਗੇ। ਦਿੱਲੀ ਨੂੰ ਫਿਰ ਤੋਂ ਘੇਰਨਾ ਪਵੇਗਾ। ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਟਿਕੈਤ ਨੇ ਕਿਹਾ ਕਿ ਅੱਜ ਦੇ ਰਾਜੇ ਲੋਕਾਂ 'ਤੇ ਮਿਹਰਬਾਨ ਨਹੀਂ ਰਹੇ। ਇਸ ਦੌਰਾਨ ਅੰਬਾਲਾ ਦੇ ਐਸਪੀ ਦਾ ਇੱਕ ਬਿਆਨ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਇਜਾਜ਼ਤ ਦੇ ਅੱਗੇ ਨਹੀਂ ਵਧਣ ਦਿੱਤਾ ਜਾਵੇਗਾ।ਸਰਵ ਉੱਚ ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਹੁਕਮ ਦਿੱਤਾ ਕਿ ਕਿਸਾਨ ਆਗੂ ਨੂੰ ਫ਼ੌਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਕਿਹਾ ਕਿ ਕਿਸਾਨ ਆਗੂ ਨੂੰ ਮਰਨ ਵਰਤ ਤੋੜਨ ਲਈ ਮਨਾਇਆ ਜਾਵੇ ਅਤੇ ਕਿਸਾਨ ਆਗੂ ਦੇ ਵਿਰੋਧ ਨੂੰ ਦਬਾਉਣ ਲਈ ਕਿਸੇ ਤਰ੍ਹਾਂ ਦੀ ਤਾਕਤ ਦੀ ਵਰਤੋਂ ਨਾ ਕੀਤੀ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਅਹਿਮ ਤੇ ਕੀਮਤੀ ਹੈ।

 

Share this post