ਅੰਬਾਲਾ ਦੇ 12 ਪਿੰਡਾਂ ‘ਚ ਇੰਟਰਨੈੱਟ ‘ਤੇ ਪਾਬੰਦੀ।
ਅੰਬਾਲਾ ਦੇ 12 ਪਿੰਡਾਂ ‘ਚ ਇੰਟਰਨੈੱਟ ‘ਤੇ ਪਾਬੰਦੀ।
14 ਦਸੰਬਰ 2024: ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਹਰਿਆਣਾ ਸਮੇਤ ਸ਼ੰਭੂ ਸਰਹੱਦ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਸ਼ਨੀਵਾਰ ਸਵੇਰੇ 6 ਵਜੇ ਤੋਂ 17 ਦਸੰਬਰ ਦੀ ਅੱਧੀ ਰਾਤ ਤੱਕ ਬੰਦ ਰਹਿਣਗੀਆਂ।ਹਰਿਆਣਾ ਸਮੇਤ ਅੰਬਾਲਾ ਦੇ 12 ਪਿੰਡਾਂ ਡਾਂਗਡੇਹਰੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਬੜੀ ਗੇਲ, ਛੋਟੀ ਘੱਲ, ਲਹਿਰਾ, ਕਾਲੂ ਮਾਜਰਾ, ਦੇਵੀ ਨਗਰ (ਹੀਰਾ ਨਗਰ, ਨਰੇਸ਼ ਵਿਹਾਰ), ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਵਿੱਚ ਵੀ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।