ਮਹਿਲਾ ਕਮਿਸ਼ਨ ਨੇ ਧਾਮੀ ਖਿਲਾਫ਼ ਜਾਰੀ ਕੀਤਾ ਸੂ- ਮੋਟੋ ਨੋਟਿਸ।

ਮਹਿਲਾ ਕਮਿਸ਼ਨ ਨੇ ਧਾਮੀ ਖਿਲਾਫ਼ ਜਾਰੀ ਕੀਤਾ ਸੂ- ਮੋਟੋ ਨੋਟਿਸ।

14 ਦਸੰਬਰ 2024: ਮਹਿਲਾ ਕਮਿਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਖਿਲਾਫ਼ ਸੂ-ਮੋਟੋ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ 4 ਦਿਨ ਵਿਚ ਜਵਾਬ ਦੇਣ ਲਈ ਕਿਹਾ ਹੈ। ਮਹਿਲਾ ਕਮਿਸ਼ਨ ਪ੍ਰਧਾਨ ਰਾਜ ਲਾਲੀ ਗਿੱਲ ਨੇ ਕਿਹਾ ਅਪਸ਼ਬਦ ਬੋਲ ਕੇ ਮਾਫ਼ੀ ਮੰਗਣਾ ਕਾਫੀ ਨਹੀਂ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਧਾਮੀ ਨੂੰ ਅਹੁਦੇ ਤੋਂ ਹਟਾਉਣ ਦੀ ਅਪੀਲ ਕੀਤੀ।ਗੁਰੂਆਂ ਨੇ ਤਾਂ ਮਹਿਲਾਵਾਂ ਨੂੰ ਸਨਮਾਨ ਦਿੱਤਾ ਹੈ ਪਰ ਧਾਮੀ ਨੇ ਇਸ ਨੂੰ ਤਾਰ- ਤਾਰ ਕਰ ਦਿੱਤਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਸੇ ਸੋਸ਼ਲ ਮੀਡੀਆ ਚੈਨਲ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਪ੍ਰਤੀ ਅਪਸ਼ਬਦ ਬੋਲ ਦਿੱਤੇ ਸਨ। ਜਿਸ ਨੂੰ ਲੈ ਕੇ ਪੰਥਕ ਹਲਕਿਆਂ ਵਿੱਚ ਇਸ ਪ੍ਰਤੀ ਰੋਸ ਪੈਦਾ ਹੋ ਗਿਆ ਸੀ ।ਧਾਮੀ ਨੇ ਇਸ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਦਰਖ਼ਾਸਤ ਦਿੰਦਿਆਂ ਬੋਲੇ ਹੋਏ ਅਪਸ਼ਬਦਾਂ ਦੀ ਮਾਫ਼ੀ ਮੰਗੀ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣ ਵਾਲੇ ਹਰੇਕ ਹੁਕਮ ਨੂੰ ਮੰਨਣ ਦੀ ਗੱਲ ਕਹੀ ਹੈ ।

Share this post