ਹਰਿਆਣਾ ਪੁਲਿਸ ਨੇ ਕਿਸਾਨਾਂ ਦਾਗੇ ਅੱਥਰੂ ਗੈਸ ਦੇ ਗੋਲੇ।
ਹਰਿਆਣਾ ਪੁਲਿਸ ਨੇ ਕਿਸਾਨਾਂ ਦਾਗੇ ਅੱਥਰੂ ਗੈਸ ਦੇ ਗੋਲੇ।
14 ਦਸੰਬਰ 2024: ਪੰਜਾਬ ਦੇ ਸ਼ੰਭੂ ਬੈਰੀਅਰ ਤੋਂ 101 ਕਿਸਾਨਾਂ ਦਾ ਜਥਾ ਦਿੱਲੀ ਵੱਲ ਪੈਦਲ ਕੂਚ ਕਰਨ ਲਈ ਰਵਾਨਾ ਹੋਇਆ। ਇਸ ਜਥੇ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਰਵਾਨਾ ਕੀਤਾ ਗਿਆ। ਇਸ ਦੋਰਾਨ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਬੈਰੀਕੇਡਿੰਗ ਕਰਕੇ ਕਿਸਾਨਾਂ ਦੇ ਜੱਥੇ ਨੂੰ ਅੱਗੇ ਨਾ ਜਾਣ ਦਿੱਤਾ। ਹਰਿਆਣਾ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਨੇ ਕਿਸਾਨਾਂ ਦੇ ਜਥੇ ਨੂੰ ਦਿੱਲੀ ‘ਚ ਧਰਨਾ ਲਗਾਉਣ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਮਨਜ਼ੂਰੀ ਦਿਖਾਉਣ ਲਈ ਕਿਹਾ। ਕਿਸਾਨਾਂ ਦਾ ਕਹਿਣਾ ਸੀ ਕਿ ਦੇਸ਼ ਦੀ ਰਾਜਧਾਨੀ ਦਿੱਲੀ ਸਾਰਿਆਂ ਦੀ ਸਾਂਝੀ ਹੈ ਅਤੇ ਹਰੇਕ ਵਿਅਕਤੀ ਨੂੰ ਦਿੱਲੀ ਵਿਖੇ ਜਾ ਕੇ ਮੰਗਾਂ ਦੀ ਪੂਰਤੀ ਦੇ ਲਈ ਧਰਨਾ ਮੁਜ਼ਾਰਾ ਕਰਨ ਦਾ ਅਧਿਕਾਰ ਹੈ। ਹਰਿਆਣਾ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਨੇ ਕਿਹਾ ਸੁਪਰੀਮ ਕੋਰਟ ਵੱਲੋਂ 24 ਜੁਲਾਈ 2024 ਤੋਂ ਸ਼ੰਭੂ ਬਾਰਡਰ ਨੈਸ਼ਨਲ ਹਾਈਵੇ ਉੱਤੇ ਰੋਕੇ ਗਏ ਰਸਤੇ ਨੂੰ ਸਟੇਟਸ ਕੋ ਲਗਾ ਕੇ ਰੋਕਾਂ ਬਰਕਰਾਰ ਰੱਖਣ ਦੇ ਲਈ ਕਿਹਾ ਗਿਆ ਹੈ। ਸੁਪਰੀਮ ਕੋਰਟ ਵੱਲੋਂ ਇਸ ਰਸਤੇ ਨੂੰ ਖੋਲ੍ਹਣ ਸਬੰਧੀ 18 ਦਸੰਬਰ 2024 ਤਰੀਕ ਤੈਅ ਕੀਤੀ ਹੋਈ ਹੈ। ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ 13 ਫਰਵਰੀ 2024 ਨੂੰ ਕਿਸਾਨ ਟਰੈਕਟਰ ਟਰਾਲੀਆਂ ਦੇ ਰਾਹੀ ਦਿੱਲੀ ਜਾਣ ਦੇ ਲਈ ਸ਼ੰਭੂ ਬਾਰਡਰ ਕੋਲ ਪਹੁੰਚੇ ਤਾਂ ਉਸ ਸਮੇਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਵਿਖੇਤਰ ਨੇ ਲਗਾਉਣ ਦੀ ਮਨਜ਼ੂਰੀ ਦਿੱਤੀ ਹੋਈ ਸੀ ਤਾਂ ਉਸ ਸਮੇਂ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਕਿਉਂ ਰੋਕਿਆ ਗਿਆ? ਇਸ ਤੋਂ ਇਲਾਵਾ ਕਿਸਾਨਾਂ ਨੇ ਕਿਹਾ ਕਿ 101 ਕਿਸਾਨਾਂ ਉੱਤੇ ਪੈਦਲ ਦਿੱਲੀ ਵੱਲ ਕੂਚ ਕਰਨ ਦੇ ਲਈ ਲਾਅ ਆਰਡਰ ਕਿਵੇਂ ਲੱਗ ਸਕਦਾ ਹੈ ? ਅੰਬਾਲਾ ਦੇ ਐਸਪੀ ਨੇ ਕਿਹਾ ਕਿ ਜੇਕਰ ਇਜਾਜ਼ਤ ਮਿਲਦੀ ਹੈ ਤਾਂ ਪੁਲਿਸ ਆਪਣੇ ਤੌਰ 'ਤੇ ਆਪ ਛੱਡ ਕੇ ਆਵੇਗੀ। ਉਨ੍ਹਾਂ ਕਿਸਾਨਾਂ ਨੂੰ ਕਾਨੂੰਨ ਦੀ ਪਾਲਣਾ ਕਰਨ ਲਈ ਕਿਹਾ।ਸ਼ੰਭੂ ਸਰਹੱਦ 'ਤੇ ਪੁਲਿਸ ਬੈਰੀਕੇਡਾਂ ਨੂੰ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰਦੇ 9 ਕਿਸਾਨ ਗੰਭੀਰ ਜ਼ਖਮੀ ਹੋ ਗਏ ਹਨ। ਪੁਲਿਸ 200 ਮੀਟਰ ਤੱਕ ਵਾਟਰ ਕੈਨਨ ਦੀ ਵਰਤੋਂ ਕਰ ਰਹੀ ਹੈ।ਹਰਿਆਣਾ ਪ੍ਰਸ਼ਾਸਨ ਕਿਸਾਨਾਂ 'ਤੇ ਲਗਾਤਾਰ ਪਾਣੀ ਦੀਆਂ ਤੋਪਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡ ਰਿਹਾ ਹੈ। ਫਿਰ ਵੀ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਅੜੇ ਹੋਏ ਹਨ।ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਭੀੜ ਨੂੰ ਖਦੇੜਨ ਦੇ ਲਈ ਜਿੱਥੇ ਰਬੜ ਦੀਆਂ ਗੋਲੀਆਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਉੱਥੇ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲਿਆਂ ਤੋਂ ਇਲਾਵਾ ਨੇੜਲੇ ਘੱਗਰ ਦਾ ਪਾਣੀ ਖਿੱਚ ਕੇ ਉਸ ਦੀਆਂ ਵਛਾੜਾਂ ਕਿਸਾਨਾਂ ਉੱਤੇ ਕੀਤੀਆਂ ਜਾ ਰਹੀਆਂ ਹਨ। ਹੁਣ ਤੱਕ ਇੱਕ ਦਰਜਨ ਦੇ ਕਰੀਬ ਕਿਸਾਨ ਜ਼ਖਮੀ ਹੋ ਚੁੱਕੇ ਹਨ ਜਿਨ੍ਹਾਂ ਨੂੰ ਇਲਾਜ ਲਈ ਐਂਬੂਲੈਂਸਾਂ ਰਾਹੀ ਸਿਵਲ ਹਸਪਤਾਲ ਰਾਜਪੁਰਾ ਵਿਖੇ ਲਿਜਾਂਦਾ ਜਾ ਰਿਹਾ ਹੈ।