ਪੰਜਾਬ ਭਰ 'ਚ ਕੌਮੀ ਲੋਕ ਅਦਾਲਤ ਲਗਾਈ ਗਈ।

ਪੰਜਾਬ ਭਰ 'ਚ ਕੌਮੀ ਲੋਕ ਅਦਾਲਤ ਲਗਾਈ ਗਈ।

14 ਦਸੰਬਰ 2024: ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।ਇਸ ਲੋਕ ਅਦਾਲਤ ਵਿੱਚ ਕੁੱਲ 365 ਬੈਂਚਾਂ ਵਿੱਚ ਲੱਗਭਗ 3.54 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸ੍ਰੀ ਮਨਜਿੰਦਰ ਸਿੰਘ ਨੇ ਕੋਰਟ ਕੰਪਲੈਕਸ ਰੋਪੜ ਦਾ ਦੌਰਾ ਕਰਕੇ ਲੋਕ ਅਦਾਲਤਾਂ ਦੇ ਬੈਚਾਂ ਦਾ ਨਿਰੀਖਣ ਕੀਤਾ। ਮੈਬਰ ਸਕੱਤਰ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਰਾਜ ਭਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਹੈਲਪਲਾਈਨ ਨੰਬਰ 15100 ਚਾਲੂ ਕੀਤਾ ਗਿਆ ਹੈ ਜਿਸ ਨਾਲ ਹਰ ਲੋੜਵੰਦ ਵਿਅਕਤੀ ਘਰ ਬੈਠੇ ਹੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

 

Share this post