ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇ ਸਰਕਾਰ: ਡੱਲੇਵਾਲ

ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇ ਸਰਕਾਰ: ਡੱਲੇਵਾਲ

14 ਦਸੰਬਰ 2024: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਇਸ ਸਮੇਂ ਬੇਹੱਦ ਹੀ ਨਾਜ਼ੁਕ ਬਣੀ ਹੋਈ ਹੈ ਪਰ ਉਨ੍ਹਾਂ ਨੇ ਆਪਣੇ ਮਰਨ ਵਰਤ ਨੂੰ ਜਾਰੀ ਰੱਖਿਆ ਹੋਇਆ ਹੈ।ਅੱਜ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰਾਂ ਦੀ ਟੀਮ ਵੱਲੋਂ  ਸਟੇਜ ਕੋਲ ਲੈ ਕੇ ਆਇਆ ਗਿਆ। ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤਕਰੀਬਨ 7 ਲੱਖ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਇੱਕ ਵਾਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਚਾਹੀਦਾ ਹੈ। ਡਾ. ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨਾ ਚਾਹੀਦਾ ਹੈ। ਕਿਸਾਨਾਂ ਨੂੰ ਖੁਦਕੁਸ਼ੀ ਕਰਨ ਤੋਂ ਰੋਕਿਆ ਜਾਣਾ ਚਾਹੀਦਾ ਹੈ।

 

Share this post