ਖਨੌਰੀ ਸਰਹੱਦ ‘ਤੇ ਡੀ.ਜੀ.ਪੀ ਪੰਜਾਬ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ।
ਖਨੌਰੀ ਸਰਹੱਦ ‘ਤੇ ਡੀ.ਜੀ.ਪੀ ਪੰਜਾਬ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ।
15 ਦਸੰਬਰ 2024: ਖਨੌਰੀ ਬਾਰਡਰ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 20ਵੇਂ ਦਿਨ ਵੀ ਜਾਰੀ ਹੈ।ਐਤਵਾਰ ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਖਨੌਰੀ ਸਰਹੱਦ ‘ਤੇ ਪਹੁੰਚੇ। ਜਾਣਕਾਰੀ ਅਨੁਸਾਰ ਉਨ੍ਹਾਂ ਡੱਲੇਵਾਲ ਨਾਲ ਗੱਲਬਾਤ ਕੀਤੀ।ਪੰਜਾਬ ਦੇ ਡੀਜੀਪੀ ਵੱਲੋਂ ਮਰਨ ਵਰਤ ਖ਼ਤਮ ਕਰਨ ਜਾਂ ਕੇਂਦਰ ਨਾਲ ਗੱਲਬਾਤ ਕਰਨ ਦੇ ਯਤਨ ਕੀਤੇ ਗਏ।ਗੁਰਨਾਮ ਸਿੰਘ ਚੜੂਨੀ ਸਣੇ ਹਰਿਆਣੇ ਦੀਆਂ ਕਈ ਜਥੇਬੰਦੀਆਂ ਵੀ ਹੱਕ ਵਿਚ ਆ ਗਈਆਂ ਹਨ। ਡੱਲੇਵਾਲ ਨੇ ਕਿਹਾ ਕਿ ਉਹ ਕਿਸਾਨਾਂ ਦੇ ਹੱਕਾਂ ਲਈ ਸ਼ਹਾਦਤ ਦੇਣ ਵਾਸਤੇ ਤਿਆਰ ਹਨ। ਸਰਵ ਉੱਚ ਅਦਾਲਤ ਜੇ ਉਨ੍ਹਾਂ ਦੀ ਜ਼ਿੰਦਗੀ ਪ੍ਰਤੀ ਸੱਚਮੁੱਚ ਗੰਭੀਰ ਹੈ ਤਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਹੁਕਮ ਜਾਰੀ ਕਰੇ। ਉਨ੍ਹਾਂ ਕਿਹਾ ਕਿ ਜੇ ਕਿਸਾਨ ਮੋਰਚੇ ’ਚ ਕਿਸੇ ਕਿਸਾਨ ਦੇ ਖ਼ੂਨ ਦੀ ਇਕ ਬੂੰਦ ਵੀ ਵਹਾਈ ਜਾਂਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਸਰਕਾਰ ਦੀ ਹੋਵੇਗੀ।