ਕੇਂਦਰ ਸਰਕਾਰ ਆਪਣੀ ਜਿੱਦ ਛੱਡ ਕਿਸਾਨਾਂ ਨਾਲ ਕਰੇ ਗੱਲ : ਹਰਪਾਲ ਸਿੰਘ ਚੀਮਾ
ਕੇਂਦਰ ਸਰਕਾਰ ਆਪਣੀ ਜਿੱਦ ਛੱਡ ਕਿਸਾਨਾਂ ਨਾਲ ਕਰੇ ਗੱਲ : ਹਰਪਾਲ ਸਿੰਘ ਚੀਮਾ
15 ਦਸੰਬਰ 2024: ਪੰਜਾਬ ਦੇ ਕਿਸਾਨਾਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਲਗਾਤਾਰ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਧਰਨਾ ਚੱਲ ਰਿਹਾ ਹੈ। ਪਰ ਕਈ ਦੌਰ ਦੀ ਗੱਲਬਾਤ ਤੋਂ ਬਾਅਦ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਗੱਲਬਾਤ ਟੁੱਟ ਚੁੱਕੀ ਹੈ। ਇਸ ਤੇ ਹਰਪਾਲ ਸਿੰਘ ਚੀਮਾ ਖਜ਼ਾਨਾ ਮੰਤਰੀ ਪੰਜਾਬ ਨੇ ਕਿਹਾ ਕੇਂਦਰ ਸਰਕਾਰ ਕਿਸਾਨਾਂ ਨਾਲ ਅੜੀ ਕਰ ਰਹੀ ਹੈ।ਕੇਂਦਰ ਸਰਕਾਰ ਨੂੰ ਆਪਣੀ ਜਿੱਦ ਛੱਡ ਕੇ ਕਿਸਾਨਾਂ ਨਾਲ ਬਿਨਾਂ ਕਿਸੇ ਦੇਰੀ ਦੇ ਗੱਲ ਕਰਨੀ ਚਾਹੀਦੀ ਹੈ। ਕੇਂਦਰ ਸਰਕਾਰ ਕਿਸਾਨਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਹੈ। ਜਿਸ ਕਾਰਨ ਕਿਸਾਨਾਂ ਨੂੰ ਇਹ ਅੰਦੋਲਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਮਰਨ ਵਰਤ ‘ਤੇ ਬੈਠੇ ਡੱਲੇਵਾਲ ਨੇ ਆਪਣਾ ਲੰਮਾ ਸਮਾਂ ਕਿਸਾਨੀ ਆਵਾਜ਼ ਬੁਲੰਦ ਕਰਨ ਲਈ ਲਗਾ ਦਿੱਤਾ ਹੈ। ਹੁਣ ਜਦੋਂ ਠੰਢ ਦੇ ਦਿਨ ਹਨ ਅਜਿਹੇ ਸਮੇਂ ਦੇ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਉਹ ਵੱਲੋਂ ਕੇਂਦਰ ਸਰਕਾਰ ਵਿਰੁੱਧ ਮਰਨ ਵਰਤ ਰੱਖਿਆ ਗਿਆ।