ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੂੰ ਭੇਜਿਆ ਸੱਦਾ ਪੱਤਰ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੂੰ ਭੇਜਿਆ ਸੱਦਾ ਪੱਤਰ।
15 ਦਸੰਬਰ 2024: ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਸੰਯੁਕਤ ਕਿਸਾਨ ਮੋਰਚੇ ਦੀਆਂ ਸਮੂਹ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜਿਆ ਹੈ।ਉਨ੍ਹਾਂ ਨੇ ਪੱਤਰ ‘ਚ ਲਿਿਖਆ- ਅਸੀਂ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਦਿੱਲੀ ਅੰਦੋਲਨ-2 ਸ਼ੁਰੂ ਕਰਨ ਤੋਂ ਪਹਿਲਾਂ ਵੀ ਏਕਤਾ ਲਈ ਯਤਨ ਕੀਤੇ ਸਨ, ਭਾਵੇਂ ਕਈ ਕਾਰਨਾਂ ਕਰ ਕੇ ਕੀਤੇ ਯਤਨ ਸਫ਼ਲ ਨਹੀਂ ਹੋ ਸਕੇ। ਪਰ ਅਸੀਂ ਕਿਸਾਨ ਮਜ਼ਦੂਰ ਮੋਰਚੇ ਨੇ ਦੇਸ਼ ਵਿਆਪੀ ਕਿਸਾਨਾਂ ਮਜ਼ਦੂਰਾਂ ਦੇ ਕਿੱਤੇ ਨਾਲ ਸਬੰਧਤ 12 ਮੰਗਾਂ ਉੱਤੇ ਲੜੇ ਜਾ ਰਹੇ ਸੰਘਰਸ਼ ਦੀ ਚੜ੍ਹਦੀਕਲਾ ਲਈ ਸਮੁੱਚੀ ਏਕਤਾ ਲਈ ਯਤਨ ਜਾਰੀ ਰਖਦਿਆਂ ਆਪ ਨੂੰ ਦੁਬਾਰਾ ਸੱਦਾ ਦਿੰਦੇ ਹਾਂ।