ਆਉਣ ਵਾਲੇ ਦਿਨਾਂ 'ਚ ਵਧੇਗੀ ਠੰਡ।
ਆਉਣ ਵਾਲੇ ਦਿਨਾਂ 'ਚ ਵਧੇਗੀ ਠੰਡ।
17 ਦਸੰਬਰ 2024: ਪਹਾੜਾਂ 'ਤੇ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਸੀਤ ਲਹਿਰ ਲਗਾਤਾਰ ਜਾਰੀ ਹੈ।ਕਈ ਇਲਾਕਿਆਂ 'ਚ ਸਵੇਰ ਤੋਂ ਧੁੰਦ ਵੀ ਪੈਣੀ ਸ਼ੁਰੂ ਹੋ ਗਈ ਹੈ।ਜਲੰਧਰ 'ਚ ਘੱਟੋ-ਘੱਟ ਤਾਪਮਾਨ 3.7 ਡਿਗਰੀ ਸੈਲਸੀਅਸ 'ਤੇ ਪਹੁੰਚ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 20.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਸੋਮਵਾਰ ਨੂੰ ਜ਼ਿਲ੍ਹਾ ਫ਼ਰੀਦਕੋਟ ਸਭ ਤੋਂ ਠੰਢਾ ਰਿਹਾ, ਜਿੱਥੇ ਜ਼ਿਲ੍ਹਾ ਫ਼ਾਜ਼ਿਲਕਾ ਦਾ ਘੱਟੋ-ਘੱਟ ਤਾਪਮਾਨ 1.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਸੋਮਵਾਰ ਨੂੰ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 3.2 ਡਿਗਰੀ ਅਤੇ ਵੱਧ ਤੋਂ ਵੱਧ 22.8 ਡਿਗਰੀ ਰਿਹਾ।ਮੌਸਮ ਵਿਿਗਆਨੀ ਡਾ. ਦਲਜੀਤ ਸਿੰਘ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਸੀਤ ਲਹਿਰ ਵਧੇਗੀ। ਦਸੰਬਰ ਦੇ ਅੱਧ ਤੱਕ ਸਰਦੀਆਂ ਨੇ ਜ਼ੋਰ ਫੜ ਲਿਆ ਹੈ।ਮੌਸਮ ਵਿਭਾਗ ਨੇ ਅਗਲੇ ਦਿਨਾਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ ਅਤੇ ਧੁੰਦ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ।ਫਿਲਹਾਲ ਮੀਂਹ ਦੇ ਕੋਈ ਸੰਕੇਤ ਨਹੀਂ ਹਨ, ਜਿਸ ਕਾਰਨ ਦਸੰਬਰ ਦਾ ਮਹੀਨਾ ਖੁਸ਼ਕ ਰਹੇਗਾ।ਸੂਬੇ ਦੇ ਕੁਝ ਹਿੱਸਿਆਂ ਵਿੱਚ 20 ਦਸੰਬਰ ਤੱਕ ਸੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।