ਡੱਲੇਵਾਲ ਨੂੰ ਪੈ ਸਕਦਾ ਹੈ ਦਿਲ ਦਾ ਦੌਰਾ:ਡਾਕਟਰ

ਡੱਲੇਵਾਲ ਨੂੰ ਪੈ ਸਕਦਾ ਹੈ ਦਿਲ ਦਾ ਦੌਰਾ:ਡਾਕਟਰ

17 ਦਸੰਬਰ 2024:  ਐਮਐਸਪੀ ਕਾਨੂੰਨ ਦੀ ਮੰਗ ਨੂੰ ਲੈ ਕੇ ਖਨੌਰੀ ਸਰਹੱਦ ‘ਤੇ ਬੈਠੇ ਕਿਸਾਨ ਮੋਰਚਾ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾ ਅੱਜ 22ਵਾਂ ਦਿਨ ਹੈ ਅਤੇ ਉਹਨਾਂ ਦੀ ਸਿਹਤ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ।ਸਰੀਰ ’ਚ ਪਾਣੀ ਦੀ ਕਮੀ ਹੋਣ ਕਾਰਨ ਉਨ੍ਹਾਂ ਦੀ ਸਿਹਤ ਇਸ ਸਮੇਂ ਬਿਲਕੁੱਲ ਵੀ ਠੀਕ ਨਹੀਂ ਹੈ। ਡਾਕਟਰਾਂ ਦਾ ਸਾਫ ਤੌਰ ’ਤੇ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਦੀ ਲੋੜ ਹੈ ਅਤੇ ਅਜਿਹਾ ਨਾ ਹੋਣ ’ਤੇ ਉਨ੍ਹਾਂ ਨੂੰ ਸਾਈਲੈਂਟ ਅਟੈਕ ਵੀ ਆ ਸਕਦਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦਾ ਬੀਪੀ ਘੱਟ ਵੱਧ ਰਿਹਾ ਹੈ।ਡਾਕਟਰਾਂ ਵੱਲੋਂ ਦਿਲ ਦੇ ਮਾਹਿਰ ਡਾਕਟਰ ਤੋਂ ਸਲਾਹ ਲਈ ਜਾ ਰਹੀ ਹੈ। ਲੀਵਰ ਅਤੇ ਕਿਡਨੀ ’ਤੇ ਵੀ ਅਸਰ ਪੈ ਰਿਹਾ ਹੈ।ਡਾਕਟਰ ਦਾ ਇਹ ਵੀ ਕਹਿਣਾ ਹੈ ਕਿ ਗੁਰਦੇ ਵਾਲੇ ਟੈਸਟ ’ਚ ਥੋੜੀ ਪਰੇਸ਼ਾਨੀ ਹੈ। 

Share this post