ਮੈਂ ਹੁਣ ਅਸਤੀਫਾ ਨਹੀਂ ਦੇਆਂਗਾ:ਹਰਪ੍ਰੀਤ ਸਿੰਘ

ਮੈਂ ਹੁਣ ਅਸਤੀਫਾ ਨਹੀਂ ਦੇਆਂਗਾ:ਹਰਪ੍ਰੀਤ ਸਿੰਘ

18 ਦਸੰਬਰ 2024: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋ ਦਸੰਬਰ ਨੂੰ ਹੋਏ ਪੰਜ ਸਿੰਘ ਸਾਹਿਬਾਨ ਦੇ ਫੈਸਲਿਆਂ ਨੂੰ ਬਦਲਣ ਸਬੰਧੀ ਜੇਕਰ ਕੋਈ ਭਵਿੱਖ ਵਿੱਚ ਇਕੱਤਰਤਾ ਹੋਵੇਗੀ ਤੇ ਉਹ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸ਼ਾਮਲ ਨਹੀਂ ਹੋਣਗੇ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਹੁਣ ਅਸਤੀਫਾ ਨਹੀਂ ਦੇਣਗੇ ਦੋ ਮਹੀਨੇ ਪਹਿਲੋਂ ਦਿੱਤਾ ਹੋਇਆ ਅਸਤੀਫਾ ਜੇਕਰ ਸ਼੍ਰੋਮਣੀ ਕਮੇਟੀ ਪ੍ਰਵਾਨ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ।ਉਹ ਪਹਿਲਾਂ ਹੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਿਲੀ ਰਿਹਾਇਸ਼ ਨੂੰ ਖਾਲੀ ਕਰ ਚੁੱਕੇ ਹਨ ਹੁਣ ਤਾਂ ਸਿਰਫ ਬੱਚਿਆਂ ਨੂੰ ਸ਼ਿਫਟ ਕਰਨਾ ਬਾਕੀ ਹੈ। ਜੇਕਰ ਸ਼੍ਰੋਮਣੀ ਕਮੇਟੀ ਉਹਨਾਂ ਦੀਆਂ ਸੇਵਾਵਾਂ ਖਤਮ ਕਰਨਾ ਚਾਹੁੰਦੀ ਹੈ ਤਾਂ ਉਹ ਕਰ ਸਕਦੀ ਹੈ, ਉਹਨਾਂ ਨੂੰ ਕੋਈ ਇਤਰਾਜ਼ ਨਹੀਂ ਹੈ।ਵਿਰਸਾ ਸਿੰਘ ਵਲਟੋਹਾ ਦੇ ਨਾਲ 15 ਅਕਤੂਬਰ ਨੂੰ ਸਕੱਤਰੇਤ ਵਿਖੇ ਹੋਈ ਗੱਲਬਾਤ ਦੌਰਾਨ ਤਲਖੀ ਦੀ ਵੀਡੀਓ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਲਾ ਸਾਲੀ ਕਹਿਣਾ ਮਲਵਈਆਂ ਦੀ ਭਾਸ਼ਾ ਵਿੱਚ ਸ਼ਾਮਲ ਹੈ ਅਤੇ ਗੱਲਬਾਤ ਕਰਦਿਆਂ ਅਜਿਹਾ ਮੂੰਹੋਂ ਨਿਕਲ ਜਾਂਦਾ ਹੈ।ਇਹ ਵੀਡੀਓ ਸਿਰਫ ਤਾਂ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਪਾਸ ਸੀ ਉਨ੍ਹਾਂ ਨੂੰ ਨਹੀਂ ਪਤਾ ਕਿ ਇਹ ਵੀਡੀਓ ਬਾਹਰ ਕਿਸ ਤਰ੍ਹਾਂ ਆਈ ਹੈ।

 

Share this post