ਕਿਸਾਨੀ ਅੰਦੋਲਨ ਨੂੰ ਲੈ ਕੇ ਸਰਵ ਉੱਚ ਅਦਾਲਤ ’ਚ ਅੱਜ ਮੁੜ ਸੁਣਵਾਈ ਹੋਵੇਗੀ

ਕਿਸਾਨੀ ਅੰਦੋਲਨ ਨੂੰ ਲੈ ਕੇ ਸਰਵ ਉੱਚ ਅਦਾਲਤ ’ਚ ਅੱਜ ਮੁੜ ਸੁਣਵਾਈ ਹੋਵੇਗੀ 

ਨਵੀਂ ਦਿੱਲੀ, 19 ਦਸੰਬਰ- ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ ਸਰਵ ਉੱਚ ਅਦਾਲਤ ’ਚ ਅੱਜ ਮੁੜ ਸੁਣਵਾਈ ਹੋਵੇਗੀ। ਬੀਤੇ ਕੱਲ੍ਹ ਦੀ ਸੁਣਵਾਈ ‘ਚ ਸਰਵ ਉੱਚ ਅਦਾਲਤ ਨੇ ਕਿਸਾਨਾਂ ਨੂੰ ਸਿੱਧੇ ਉਨ੍ਹਾਂ ਕੋਲ ਆ ਕੇ ਆਪਣੇ ਵਿਚਾਰ ਪੇਸ਼ ਕਰਨ ਲਈ ਕਿਹਾ ਅਤੇ ਪੰਜਾਬ ਸਰਕਾਰ ਨੂੰ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦਾ ਧਿਆਨ ਰੱਖਣ ਲਈ ਕਿਹਾ। ਅੱਜ ਹੋਣ ਵਾਲੀ ਸੁਣਵਾਈ ਵਿਚ ਸਰਵ ਉੱਚ ਅਦਾਲਤ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਵੱਡਾ ਫੈਸਲਾ ਦੇ ਸਕਦੀ ਹੈ।

 

Share this post