ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਦੇ ਪ੍ਰਚਾਰ ਦਾ ਆਖਰੀ ਦਿਨ ਅੱਜ ।
ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਦੇ ਪ੍ਰਚਾਰ ਦਾ ਆਖਰੀ ਦਿਨ ਅੱਜ ।
19 ਦਸੰਬਰ 2024: ਪੰਜਾਬ ‘ਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਸ਼ਾਮ 4 ਵਜੇ ਪ੍ਰਚਾਰ ਥਮ ਜਾਵੇਗਾ। ਇਸ ਵਾਰ ਨਿਗਮ ਅਤੇ ਕੌਂਸਲ ਚੋਣਾਂ ਲਈ ਮੁੱਖ ਮੰਤਰੀ, ਕੈਬਨਿਟ ਮੰਤਰੀ ਤੇ ਕੇਂਦਰੀ ਮੰਤਰੀਆਂ ਵੱਲੋਂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਅਤੇ ਪਟਿਆਲਾ ਦਾ ਦੌਰਾ ਕਰਨਗੇ।ਸ਼ਨਿੱਚਰਵਾਰ ਪੈਣ ਜਾ ਰਹੀਆਂ ਵੋਟਾਂ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ, ਜਿਸ ਤੋਂ ਤੁਰੰਤ ਬਾਅਦ ਹੀ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਚੋਣ ਪ੍ਰਚਾਰ 19 ਦਸੰਬਰ ਨੂੰ ਸ਼ਾਮ 4 ਵਜੇ ਬੰਦ ਹੋ ਜਾਵੇਗਾ।