ਐਡਵੋਕੇਟ ਹਰਜਿੰਦਰ ਧਾਮੀ ਦੀ ਅਗਵਾਈ ’ਚ ਅੰਤ੍ਰਿਗ ਕਮੇਟੀ ਦੀ ਹੋਈ ਇੱਕਤਰਤਾ

ਐਡਵੋਕੇਟ ਹਰਜਿੰਦਰ ਧਾਮੀ ਦੀ ਅਗਵਾਈ ’ਚ ਅੰਤ੍ਰਿਗ ਕਮੇਟੀ ਦੀ ਹੋਈ ਇੱਕਤਰਤਾ

- ਇਕੱਤਰਤਾ ਦੌਰਾਨ ਪੜਤਾਲ ਲਈ ਸਬ ਕਮੇਟੀ ਦਾ ਕੀਤਾ ਗਠਿਨ 

ਅੰਮ੍ਰਿਤਸਰ, 19 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਉਚੇਚੀ ਇੱਕਤਰਤਾ ਅੱਜ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਗੁਰਪ੍ਰੀਤ ਸਿੰਘ ਸਪੁੱਤਰ ਗੁਰਦੇਵ ਸਿੰਘ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਸ਼ਿਕਾਇਤ ਵਿੱਚ ਲਾਏ ਗਏ ਇਲਜਾਮਾਂ ੱਤੇ ਵਿਚਾਰ ਵਟਾਂਦਰਾ ਕੀਤਾ।ਮੈਂਬਰ ਸਾਹਿਬਾਨ ਦੀ ਰਾਏ ਤੋਂ ਬਾਅਦ ਪ੍ਰਵਾਨ ਹੋਇਆ ਕਿ ਸਿੰਘ ਸਾਹਿਬ ਦੇ ਅਹੁਦੇ ਦੇ ਮਾਣ-ਸਨਮਾਨ ਨੂੰ ਮੁੱਖ ਰੱਖਦਿਆਂ ਲੱਗੇ ਹੋਏ ਇਲਜ਼ਾਮਾਂ ਦੀ ਪੜਤਾਲ ਕਰਨਾ ਬਹੁਤ ਜਰੂਰੀ ਹੈ। ਇਕੱਤਰਤਾ ਦੌਰਾਨ ਪਾਸ ਕੀਤੇ ਮਤੇ ਰਾਹੀਂ ਪੜਤਾਲ ਵਾਸਤੇ ਇੱਕ ਸਬ ਕਮੇਟੀ ਦਾ ਗਠਿਨ ਕੀਤਾ ਗਿਆ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਅਤੇ ਅੰਤ੍ਰਿਗ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਗਿਆ।ਇਹ ਸਬ ਕਮੇਟੀ ਮੁਕੰਮਲ ਪੜਤਾਲ ਕਰਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ।ਅੰਤ੍ਰਿੰਗ ਕਮੇਟੀ ਵਿੱਚ ਫੈਸਲਾ ਹੋਇਆ ਕਿ ਪੜਤਾਲ ਦੀ ਰਿਪੋਰਟ 'ਤੇ ਫੈਸਲੇ ਤੀਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਨਿਭਾਉਣਗੇ।

 

 

Share this post