ਬੇਹੋਸ਼ ਹੋ ਕੇ ਡਿੱਗੇ ਜਗਜੀਤ ਸਿੰਘ ਡੱਲੇਵਾਲ, ਹਾਲਤ ਬੇਹਦ ਗੰਭੀਰ।
ਬੇਹੋਸ਼ ਹੋ ਕੇ ਡਿੱਗੇ ਜਗਜੀਤ ਸਿੰਘ ਡੱਲੇਵਾਲ, ਹਾਲਤ ਬੇਹਦ ਗੰਭੀਰ।
ਖਨੌਰੀ ਸਰਹੱਦ, 19 ਦਸੰਬਰ: ਖਨੌਰੀ ਸਰਹੱਦ ’ਤੇ ਲਗਾਤਾਰ 24 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਵਿਗੜਨ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਵਿਗੜਦੀ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਦੀ ਟੀਮ ਉਨ੍ਹਾਂ ਕੋਲ ਮੌਜੂਦ ਹੈ। ਸਟੇਜ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਅਤੇ ਖਨੌਰੀ ਬਾਰਡਰ ’ਤੇ ਮੌਜੂਦ ਕਿਸਾਨਾਂ ਵੱਲੋਂ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਹੈ।ਸਰਵ ਉੱਚ ਅਦਾਲਤ ਨੇ ਵੀ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਹੈ।ਜਗਜੀਤ ਡੱਲੇਵਾਲ ਦੀ ਸਿਹਤ ਬਾਰੇ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦਾ ਬਲੱਡ ਪ੍ਰੈਸ਼ਰ 105/76 ਹੈ ਜਦਕਿ ਪਲੱਸ ਰੇਟ 84, ਐਸਪੀਓ 2 97%, ਐਫਬੀਐਸ 87%, ਜਦਕਿ ਸਰੀਰ ਦਾ ਤਾਪਮਾਨ 97.5 ਸਾਹਮਣੇ ਆਇਆ ਹੈ। ਸਰਵ ਉੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਇੱਕ ਹਫ਼ਤੇ ਲਈ ਹਸਪਤਾਲ ਜਾਣ, ਲੋੜੀਂਦਾ ਇਲਾਜ ਕਰਵਾਉਣ ਲਈ ਮਨਾਉਣ ਲਈ ਯਤਨ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਫਿਰ ਉਹ ਮਰਨ ਵਰਤ ਮੁੜ ਸ਼ੁਰੂ ਕਰ ਸਕਦੇ ਹਨ।ਡੱਲੇਵਾਲ ਦੇ ਹਸਪਤਾਲ ਵਿੱਚ ਦਾਖਲ ਹੋਣ ਦੌਰਾਨ ਕੋਈ ਹੋਰ ਅੰਦੋਲਨ ਜਾਰੀ ਰੱਖ ਸਕਦਾ ਹੈ।ਅਦਾਲਤ ਨੇ ਸ਼ੁੱਕਰਵਾਰ ਦੁਪਹਿਰ ਤੱਕ ਡੱਲੇਵਾਲ ਦੀ ਮੈਡੀਕਲ ਰਿਪੋਰਟ ਮੰਗੀ ਹੈ, ਜਦੋਂ ਇਸ ਮਾਮਲੇ 'ਤੇ ਦੁਬਾਰਾ ਸੁਣਵਾਈ ਕੀਤੀ ਜਾਵੇਗੀ।